24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅੱਜ ਜ਼ੀਰਾ ’ਚ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੇਗਾ

ਜ਼ੀਰਾ, 23 ਅਕਤੂਬਰ(ਰਜਨੀਸ਼ ਕਥੂਰੀਆ)- ਪੰਜਾਬ ਰਾਜ ਤੇ ਚੰਡੀਗੜ੍ਹ (ਯੂ. ਟੀ.)

ਪਦਮਸ਼੍ਰੀ ਐਵਾਰਡੀ ਜਤਿੰਦਰ ਸਿੰਘ ਸ਼ੰਟੀ 24-10-2026
ਜ਼ੀਰਾ, 23 ਅਕਤੂਬਰ(ਰਜਨੀਸ਼ ਕਥੂਰੀਆ)- ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵਲੋਂ 24 ਅਕਤੂਬਰ ਨੂੰ ਜਨ-ਕਲਿਆਣ ਭਵਨ ਜ਼ੀਰਾ ਵਿਖੇ ਸਵੇਰ 11:00 ਵਜੇ ਤੋਂ ਦੁਪਹਿਰ 12.30 ਵਜੇ ਤੱਕ ਖੁੱਲ੍ਹੀ ਸੁਣਵਾਈ ਲਈ ਕੈਂਪ ਲਗਾਇਆ ਜਾਵੇਗਾ। ਕੈਂਪ ਵਿਚ ਪਦਮਸ਼੍ਰੀ ਐਵਾਰਡੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਮਨੁੱਖੀ ਅਧਿਕਾਰ ਕਮਿਸ਼ਨ ਖੁਦ ਸਮੱਸਿਆਵਾਂ ਸੁਣਨਗੇ ਤੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਹੱਲ ਦੇ ਆਦੇਸ਼ ਦੇਣਗੇ। ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਰਾਜ ਤੇ ਚੰਡੀਗੜ੍ਹ ਵਲੋਂ ਇਸ ਪ੍ਰੋਗਰਾਮ ਲਈ ਗੁਰਨਾਮ ਸਿੱਧੂ ਗਾਮਾ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਕੋਰ ਗਰੁੱਪ ਮੈਂਬਰ ਦਲਜੀਤ ਸਿੰਘ ਮਹਾਲਮ ਨੇ ਦੱਸਿਆ ਕਿ ਇਸ ਕੈਂਪ ਵਿਚ ਨਰਿੰਦਰ ਸਿੰਘ ਕੇਸਰ, ਅਮਰਜੀਤ ਕੌਰ ਛਾਬੜਾ ਅਤੇ ਗੁਰਨੂਰ ਬਰਾੜ ਸਮੇਤ ਕੋਰ ਕਮੇਟੀ ਦੇ ਹੋਰ ਮੈਂਬਰ ਸਹਿਯੋਗ ਕਰਨਗੇ। ਦਲਜੀਤ ਸਿੰਘ ਮਹਾਲਮ ਨੇ ਦੱਸਿਆ ਕਿ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਸ ਕੈਂਪ ਦੀ ਸਫਲਤਾ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਹਿਊਮਨ ਰਾਈਟਸ ਕਮਿਸ਼ਨ ਦੇ ਜ਼ਿਲ੍ਹਾ ਕੋਰ ਕਮੇਟੀ ਗੁਰਨਾਮ ਸਿੰਘ ਗਾਮਾ ਸਿੱਧੂ, ਅਮਰਜੀਤ ਕੌਰ ਛਾਬੜਾ, ਬਾਬਾ ਸਤਨਾਮ ਸਿੰਘ ਵੱਲੀਆਂ, ਤੋਤਾ ਸਿੰਘ ਲਾਡੀ ਮਹਾਲਮ, ਗੁਰਨੂਰ ਸਿੰਘ ਬਰਾੜ, ਪਰਮਜੀਤ ਸਿੰਘ ਰਮਾਣਾ, ਪ੍ਰਹਿਲਾਦ, ਰੋਹਿਤ ਰਾਜਪੂਤ, ਰਮਨਦੀਪ ਕੌਰ, ਸੰਦੀਪ ਕੌਰ, ਅਮਨਦੀਪ ਫੌਜੀ, ਚਾਨਣ ਸਿੰਘ ਸਰਪੰਚ, ਦਲਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਤੇ ਬੱਸਾਂ ਦੀ ਘਾਟ ਕਾਰਨ ਲ... ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।