25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੜਕ ਸੁਰੱਖਿਆ ਨੂੰ ਪਹਿਲ ਦੇਣ ਕੰਬਾਈਨ ਮਾਲਕ ਤੇ ਡਰਾਈਵਰ- ਡਾ. ਸਤਵੀਰ ਸਿੰਘ

ਮੁੱਦਕੀ, 24 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਬੀਤੀ ਦਿਨ ਪਿੰਡ ਟਹਿਣਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਤੇ ਇਕ ਹੋਰ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਡਾ. ਸਤਵੀਰ ਸਿੰਘ ਮਿਰਜ਼ੇ ਕੇ ਨੇ ਸਮੂਹ ਕੰਬਾਈਨ ਮਾਲਕਾਂ, ਡਰਾਈਵਰਾਂ ਤੇ ਕਿਸਾਨਾਂ ਨੂੰ ਸੜਕ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਅਜੀਤ ਡੈਸਕ 25-10-2026
ਮੁੱਦਕੀ, 24 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਬੀਤੀ ਦਿਨ ਪਿੰਡ ਟਹਿਣਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਤੇ ਇਕ ਹੋਰ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਡਾ. ਸਤਵੀਰ ਸਿੰਘ ਮਿਰਜ਼ੇ ਕੇ ਨੇ ਸਮੂਹ ਕੰਬਾਈਨ ਮਾਲਕਾਂ, ਡਰਾਈਵਰਾਂ ਤੇ ਕਿਸਾਨਾਂ ਨੂੰ ਸੜਕ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੰਬਾਈਨ ਨੂੰ ਸੜਕ ’ਤੇ ਲਿਜਾਇਆ ਜਾਂਦਾ ਹੈ ਤਾਂ ਉਸ ਦਾ ਕਟਰ ਉਤਾਰ ਕੇ ਟਰਾਲੀ ਪਿੱਛੇ ਰੱਖ ਕੇ ਲਿਜਾਣਾ ਯਕੀਨੀ ਬਣਾਇਆ ਜਾਵੇ। ਇਹ ਛੋਟੀ ਜਿਹੀ ਸਾਵਧਾਨੀ ਕਿਸੇ ਕੀਮਤੀ ਜਾਨ ਨੂੰ ਬਚਾਉਣ ਵਿਚ ਅਹਿਮ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਟਹਿਣਾ ਵਿਖੇ ਵਾਪਰੀ ਮੰਦਭਾਗੀ ਘਟਨਾ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ ਅਤੇ ਅਜਿਹੇ ਹਾਦਸਿਆਂ ਤੋਂ ਸਬਕ ਲੈਣ ਦੀ ਲੋੜ ਹੈ। ਡਾ. ਮਿਰਜ਼ੇ ਕੇ ਨੇ ਕਿਹਾ ਕਿ ਕੰਬਾਈਨ ਮਾਲਕਾਂ ਅਤੇ ਡਰਾਈਵਰਾਂ ਨੂੰ ਸੜਕ ’ਤੇ ਚੱਲਦੇ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਖ਼ਾਸ ਕਰਕੇ ਰਾਤ ਸਮੇਂ ਵਾਹਨ ਚਲਾਉਂਦਿਆਂ ਵਧੇਰੇ ਸਾਵਧਾਨੀ ਵਰਤੀ ਜਾਵੇ।
ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ-ਗਗਨਦੀਪ ਸਿੰਘ ਬਹਿਣੀਵਾਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਦਿਹਾਤੀ ਹਲਕੇ ’ਚ ਤੇਜ਼ ਕੀਤੀਆਂ ਜਥੇਬੰਦਕ ਸਰਗਰਮੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।