25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਮੱਲਾਂਵਾਲਾ, 24 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਸ਼ਵਾਸ ਪੁੱਤਰ ਛਿੰਦਾ ਵਾਸੀ ਸੁੱਧ ਸਿੰਘ ਵਾਲਾ ਬਸਤੀ ਬੇਲਾ ਸਿੰਘ ਬੀੜ ਸਰਕਾਰ ਵਜੋਂ ਹੋਈ ਹੈ।

ਅਜੀਤ ਡੈਸਕ 25-10-2026
ਮੱਲਾਂਵਾਲਾ, 24 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਸ਼ਵਾਸ ਪੁੱਤਰ ਛਿੰਦਾ ਵਾਸੀ ਸੁੱਧ ਸਿੰਘ ਵਾਲਾ ਬਸਤੀ ਬੇਲਾ ਸਿੰਘ ਬੀੜ ਸਰਕਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਬੇਆਬਾਦ ਗਊਸ਼ਾਲਾ ਜ਼ੀਰਾ ਰੋਡ ਮੱਲਾਂਵਾਲਾ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਭਾਜਪਾ ਹੀ ਪੰਜਾਬ ਦੀ ਖੁਸ਼ਹਾਲੀ ਨੂੰ ਮੁੜ ਬਹਾਲ ਕਰ ਸਕਦੀ ਹੈ - ਬੀਬੀ ਰਾਜਵਿੰਦਰ ਕੌਰ ਸਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।