ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਹੋਈ
ਜ਼ੀਰਾ, 25 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਸਮਾਜ ਸੇਵਾ ਨੂੰ ਸਮਰਪਿਤ ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਕਲੱਬ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਕਲੱਬ ਦੇ ਸੀਨੀਅਰ ਮੈਂਬਰ ਤੇ ਖਜ਼ਾਨਚੀ ਜਸਵਿੰਦਰ ਸਿੰਘ ਖਾਲਸਾ ਦੀ ਭਰਜਾਈ ਹਰਜੀਤ ਕੌਰ, ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਮਾਤਾ ਕੈਲਾਸ਼ਵੰਤੀ ਤੇ ਐਡਵੋਕੇਟ ਕੁਲਵੰਤ ਸਿੰਘ ਦੇ ਪਿਤਾ ਗੁਰਦੇਵ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਜ਼ੀਰਾ, 25 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਸਮਾਜ ਸੇਵਾ ਨੂੰ ਸਮਰਪਿਤ ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਕਲੱਬ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਕਲੱਬ ਦੇ ਸੀਨੀਅਰ ਮੈਂਬਰ ਤੇ ਖਜ਼ਾਨਚੀ ਜਸਵਿੰਦਰ ਸਿੰਘ ਖਾਲਸਾ ਦੀ ਭਰਜਾਈ ਹਰਜੀਤ ਕੌਰ, ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਮਾਤਾ ਕੈਲਾਸ਼ਵੰਤੀ ਤੇ ਐਡਵੋਕੇਟ ਕੁਲਵੰਤ ਸਿੰਘ ਦੇ ਪਿਤਾ ਗੁਰਦੇਵ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੌਰਾਨ ਪਿਛਲੇ ਦਿਨੀਂ ਜ਼ੀਰਾ ਵਿਖੇ ਹੋਈ ਆਪਸੀ ਗੋਲੀਬਾਰੀ ਦੀ ਮੰਦਭਾਗੀ ਘਟਨਾ ਵਿਚ ਰਾਹਗੀਰ ਵਜੋਂ ਮੌਜੂਦ ਬਸੰਤ ਸਿੰਘ ਦੀ ਹੋਈ ਦੁਖਦਾਈ ਮੌਤ ’ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਕਲੱਬ ਮੈਂਬਰਾਂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਹਾਰਾ ਕਲੱਬ ਜ਼ੀਰਾ ਮ੍ਰਿਤਕ ਦੇ ਪਰਿਵਾਰ ਨਾਲ ਖੜ੍ਹਾ ਹੈ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੈ। ਇਸੇ ਤਰ੍ਹਾਂ ਮੀਟਿੰਗ ਵਿਚ ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਕਟੋਰਾ ਦੇ ਇੱਕ ਪਰਿਵਾਰ ਵਲੋਂ ਆਪਣੇ ਬੇਟੇ ਦੇ ਅਪਰੇਸ਼ਨ ਲਈ ਕਲੱਬ ਕੋਲ ਸਹਾਇਤਾ ਦੀ ਬੇਨਤੀ ਕੀਤੀ ਗਈ ਸੀ। ਕਲੱਬ ਵਲੋਂ ਬੱਚੇ ਦੇ ਇਲਾਜ ਲਈ ਸਹਾਇਤਾ ਕਰਨ ਤੇ ਉਸ ਦਾ ਇਲਾਜ ਕਰਵਾਉਣ ਲਈ ਸਹਿਮਤੀ ਪ੍ਰਗਟ ਕੀਤੀ ਗਈ। ਉਹਨਾਂ ਦੱਸਿਆ ਕਿ ਪ੍ਰਿੰਸੀਪਲ ਰਕੇਸ਼ ਸ਼ਰਮਾ ਤੇ ਐਡਵੋਕੇਟ ਕੁਲਵੰਤ ਸਿੰਘ ਵੱਲੋਂ ਕਲੱਬ ਨੂੰ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਕਲੱਬ ਦੇ ਸਮੁੱਚੇ ਮੈਂਬਰਾਂ ਵਲੋਂ ਕਲੱਬ ਦੇ ਸਰਪ੍ਰਸਤ ਨਛੱਤਰ ਸਿੰਘ ਨੂੰ ਨਵਾਂ ਪੈਟਰੋਲ ਪੰਪ ਸ਼ੁਰੂ ਕਰਨ ’ਤੇ ਵਧਾਈ ਦਿੱਤੀ ਗਈ। ਮੀਟਿੰਗ ਵਿਚ ਜਨਰਲ ਸਕੱਤਰ ਹਰਬੰਸ ਸਿੰਘ ਸੇਖਾ, ਖਜ਼ਾਨਚੀ ਜਸਵਿੰਦਰ ਸਿੰਘ, ਜਰਨੈਲ ਸਿੰਘ ਭੁੱਲਰ, ਨਰਿੰਦਰ ਸਿੰਘ ਲੈਕਚਰਾਰ, ਅੰਗਰੇਜ਼ ਸਿੰਘ ਅਟਵਾਲ, ਕਾਮਰੇਡ ਨਛੱਤਰ ਸਿੰਘ, ਗੁਰਬਖਸ਼ ਸਿੰਘ ਵਿੱਜ, ਹਰਪਾਲ ਸਿੰਘ ਪੰਡੋਰੀ, ਦਲਜੀਤ ਸਿੰਘ ਬੰਬੇ ਵਾਲੇ, ਜਸਵੰਤ ਸਿੰਘ ਨਾਮਦੇਵ, ਦਲਬੀਰ ਸਿੰਘ ਜੇਈ, ਡਾ. ਪਾਲ ਸਿੰਘ, ਰਾਜਿੰਦਰ ਸਿੰਘ ਸ਼ੇਰਾ ਸਮੇਤ ਹੋਰ ਮੈਂਬਰ ਹਾਜ਼ਰ ਸਨ।