‘ ਆਪ’ ਦੇ ਯੂਥ ਬਲਾਕ ਕੋਆਰਡੀਨੇਟਰ ਬੂਥ ਇੰਚਾਰਜ ਅਰਸ਼ਦੀਪ ਸੋਢੀ ਭਾਜਪਾ ’ਚ ਸ਼ਾਮਿਲ
ਫ਼ਿਰੋਜ਼ਪੁਰ, 25 ਅਕਤੂਬਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਬੱਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਯੂਥ ਬਲਾਕ ਕੋਆਰਡੀਨੇਟਰ ਬੂਥ ਇੰਚਾਰਜ ਅਰਸ਼ਦੀਪ ਸੋਢੀ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲ੍ਹਾ ਫੜ ਲਿਆ। ਉਨ੍ਹਾਂ ਨੇ ਭਾਜਪਾ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।
ਅਜੀਤ ਡੈਸਕ
26-10-2026