ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੇ ਵਫ਼ਦ ਨੇ ਡਾਇਰੈਕਟਰ ਨੂੰ ਸੌਂਪਿਆ ਮੰਗ ਪੱਤਰ
ਮੁੱਦਕੀ, 26 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਜੈਦੇਵ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਪਿਛਲੇ ਦਿਨੀਂ ਮੋਹਾਲੀ ਸਥਿਤ ਡਾਇਰੈਕਟਰ ਦੇ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਵਫ਼ਦ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਸੌਂਪਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਦੀ ਅਪੀਲ ਕੀਤੀ ਗਈ।
ਅਜੀਤ ਡੈਸਕ
27-10-2026