27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਫ਼ਿਰੋਜ਼ਪੁਰ ਦਿਹਾਤੀ ’ਚ ਅਕਾਲੀ ਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ ਅੱਜ

ਮੱਲਾਂਵਾਲਾ, 26 ਅਕਤੂਬਰ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਬੀ. ਸੀ.

ਅਜੀਤ ਡੈਸਕ 27-10-2026
ਮੱਲਾਂਵਾਲਾ, 26 ਅਕਤੂਬਰ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਬੀ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ 27 ਅਕਤੂਬਰ, ਨੂੰ ਦੁਪਹਿਰ 3 ਵਜੇ ਪਿੰਡ ਕੁੱਲਗੜ੍ਹੀ ਵਿਖੇ ਬੀ.ਸੀ. ਵਿੰਗ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿਚ ਬੀ.ਸੀ. ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਸ.ਹੀਰਾ ਸਿੰਘ ਗਾਬੜੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਹਲਕੇ ਦੇ ਬੀ.ਸੀ. ਵਿੰਗ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਸ.ਭੁਪਿੰਦਰ ਸਿੰਘ ਫਰੀਦੇਵਾਲਾ, ਜਨਰਲ ਕੌਂਸਲ ਮੈਂਬਰ ਪੰਜਾਬ ਨੇ ਦੱਸਿਆ ਕਿ ਹਲਕੇ ਵਿਚ ਬੀ.ਸੀ. ਵਿੰਗ ਦੀ ਜਥੇਬੰਦਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇਹ ਮੀਟਿੰਗ ਰੱਖੀ ਗਈ ਹੈ। ਇਸ ਮੌਕੇ ਮਲਕੀਤ ਸਿੰਘ ਬੁੱਗਾ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਬਲਟੇਕ ਸਿੰਘ ਮੱਲੀ ਸਰਕਲ ਪ੍ਰਧਾਨ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਫਰੀਦੇਵਾਲਾ, ਨਿਰਮਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਬਲਬੀਰ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ ਫਰੀਦੇਵਾਲਾ, ਹਰਪ੍ਰੀਤ ਸਿੰਘ ਲਾਟੀਆ ਯੂਥ ਪ੍ਰਧਾਨ, ਰਣਜੀਤ ਸਿੰਘ ਜਾਮਣੀਆ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਸੁਰ ਸਿੰਘ ਵਾਲਾ, ਵਰਿੰਦਰ ਸਿੰਘ ਜੋਸਨ ਅਨਾਰਕਲੀ, ਬਲਵਿੰਦਰ ਸਿੰਘ ਜੋਸਨ ਅਨਾਰਕਲੀ, ਸੁਖਚੈਨ ਸਿੰਘ ਮਹਿਰੋਕ ਅਨਾਰਕਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਿਸ਼ਨ ਸਿਹਤਮੰਦ ਪੰਜਾਬ ਤਹਿਤ ਪਿੰਡ ਚੱਕ ਜਾਨੀਸਰ ਛਿੰਬਿਆਵਾਲੀ ਵਿਖੇ 90 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਅਕਾਲੀ ਦਲ ਬਾਦਲ ਹੀ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰ ਸਕਦੈ- ਮਨਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।