29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵਿਕਾਸ ਕਾਰਜਾਂ ਦੇ ਆਧਾਰ ’ਤੇ ਮੁੜ ਬਣੇਗੀ ‘ਆਪ’ ਦੀ ਸਰਕਾਰ- ਸੰਦੀਪ ਸਿੰਘ

ਡਕਾਲਾ, 28 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਯੂਥ ਪ੍ਰਧਾਨ ਅਤੇ ਪਿੰਡ ਝੰਡੀ ਦੇ ਸਰਪੰਚ ਸੰਦੀਪ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਸੂਬੇ ਵਿਚ ਅਗਲੀ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਪਾਰਟੀ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੇ ਹਨ।

ਅਜੀਤ ਡੈਸਕ 29-10-2026
ਡਕਾਲਾ, 28 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਯੂਥ ਪ੍ਰਧਾਨ ਅਤੇ ਪਿੰਡ ਝੰਡੀ ਦੇ ਸਰਪੰਚ ਸੰਦੀਪ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਸੂਬੇ ਵਿਚ ਅਗਲੀ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਪਾਰਟੀ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਮੁੱਖ ਉਦੇਸ਼ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਆਪਣੀ ਕਾਰਗੁਜ਼ਾਰੀ ਦੇ ਆਧਾਰ ’ਤੇ ਲੋਕਾਂ ਦਾ ਸਮਰਥਨ ਹਾਸਲ ਕਰੇਗੀ ਤੇ ਪੰਜਾਬ ਵਿਚ ਮੁੜ ਸਰਕਾਰ ਬਣਾਉਣ ਵਿਚ ਸਫ਼ਲ ਹੋਵੇਗੀ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਕੀਤੀ ਅਰਦਾਸ ਅਗਲੀ ਖ਼ਬਰ 350 ਕਿਲੋ ਰੰਗਦਾਰ ਅਤੇ ਖਰਾਬ ਚਿਪਸ ਤੇ 40 ਕਿਲੋ ਕੀੜਿਆਂ ਨਾਲ ਭਰੀ ਕਸੂਰੀ ਮੇਥੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।