29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ 4 ਪਿੰਡਾਂ ’ਚ ਵੰਡੇ ‘ਪ੍ਰਾਪਰਟੀ ਕਾਰਡ’

ਅਮਲੋਹ, 28 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਹਿਮ ਯੋਜਨਾ ‘ਮੇਰਾ ਘਰ, ਮੇਰੇ ਨਾਮ’ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ‘ਪ੍ਰਾਪਰਟੀ ਕਾਰਡ’ ਵੰਡੇ ਗਏ। ਇਸ ਸਮਾਗਮ ਦੌਰਾਨ ਪਿੰਡ ਅੰਨੀਆਂ, ਭੋਲੀਆ, ਨਰੈਣਗੜ੍ਹ ਅਤੇ ਬਡਾਲੀ ਦੇ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਸੌਂਪੇ ਗਏ।

ਅਜੀਤ ਡੈਸਕ 29-10-2026
ਅਮਲੋਹ, 28 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਹਿਮ ਯੋਜਨਾ ‘ਮੇਰਾ ਘਰ, ਮੇਰੇ ਨਾਮ’ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ‘ਪ੍ਰਾਪਰਟੀ ਕਾਰਡ’ ਵੰਡੇ ਗਏ। ਇਸ ਸਮਾਗਮ ਦੌਰਾਨ ਪਿੰਡ ਅੰਨੀਆਂ, ਭੋਲੀਆ, ਨਰੈਣਗੜ੍ਹ ਅਤੇ ਬਡਾਲੀ ਦੇ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਸੌਂਪੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪਿਛਲੀਆਂ ਰਵਾਇਤੀ ਸਰਕਾਰਾਂ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਾਰਨ ਦਹਾਕਿਆਂ ਤੋਂ ਲੋਕ ਆਪਣੇ ਹੀ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਤੋਂ ਵਾਂਝੇ ਸਨ। ਪਰ ‘ਆਮ ਆਦਮੀ ਪਾਰਟੀ’ ਦੀ ਮਾਨ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ। ਵਿਧਾਇਕ ਬੜਿੰਗ ਨੇ ਦੱਸਿਆ ਕਿ ਇਨ੍ਹਾਂ ਪ੍ਰਾਪਰਟੀ ਕਾਰਡਾਂ ਦੇ ਬਣਨ ਨਾਲ ਹੁਣ ਪਿੰਡ ਵਾਸੀ ਆਪਣੀ ਜਾਇਦਾਦ ਦੇ ਪੱਕੇ ਮਾਲਕ ਬਣ ਗਏ ਹਨ। ਇਸ ਨਾਲ ਉਹ ਜਾਇਦਾਦ ਨਾਲ ਸਬੰਧਿਤ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਵੀ ਉਠਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਹਲਕਾ ਅਮਲੋਹ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਤੇ ਵਿਕਾਸ ਪੱਖੋਂ ਮੋਹਰੀ ਬਣਾਉਣਾ ਹੀ ਸਾਡਾ ਮੁੱਖ ਟੀਚਾ ਹੈ। ਇਸ ਮੌਕੇ ਹਲਕਾ ਅਮਲੋਹ ਦੇ ਵਾਈਸ ਕੋਆਰਡੀਨੇਟਰ ਕੁਲਜੀਤ ਸਿੰਘ ਨਰਾਇਣਗੜ੍ਹ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਵਾਈਸ ਕੋਆਰਡੀਨੇਟਰ ਕੁਲਜੀਤ ਸਿੰਘ ਨਰਾਇਣਗੜ੍ਹ, ਜਗਜੀਵਨ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।