29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਗਊ ਰਕਸ਼ਣੀ ਸਭਾ ਦੀ ਗਊਸ਼ਾਲਾ ਵਿਖੇ ਪਹੁੰਚੇ ਕਰਨ ਗਿਲਹੋਤਰਾ

ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗਊ ਰਕਸ਼ਣੀ ਸਭਾ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਵਿਚ ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਸਥਾਪਕ ਕਰਨ ਗਿਲਹੋਤਰਾ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਦੌਰਾਨ ਸਭਾ ਦੇ ਪ੍ਰਧਾਨ ਅਸ਼ੋਕ ਗੁਲਬੱਧਰ, ਰੌਸ਼ਨ ਲਾਲ ਭੁਸਰੀ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਵਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 29-10-2026
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗਊ ਰਕਸ਼ਣੀ ਸਭਾ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਵਿਚ ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਸਥਾਪਕ ਕਰਨ ਗਿਲਹੋਤਰਾ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਦੌਰਾਨ ਸਭਾ ਦੇ ਪ੍ਰਧਾਨ ਅਸ਼ੋਕ ਗੁਲਬੱਧਰ, ਰੌਸ਼ਨ ਲਾਲ ਭੁਸਰੀ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਵਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਗਊਸ਼ਾਲਾ ਵਿਚ ਹੋਈ ਇਸ ਮੁਲਾਕਾਤ ਦੌਰਾਨ ਕਮੇਟੀ ਮੈਂਬਰਾਂ ਤੇ ਕਰਨ ਗਿਲਹੋਤਰਾ ਵਿਚਕਾਰ ਗਊਸ਼ਾਲਾ ਦੀ ਕਾਰਜਪ੍ਰਣਾਲੀ, ਪਸ਼ੂਆਂ ਦੀ ਦੇਖਭਾਲ ਤੇ ਗਊ-ਸੇਵਾ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਗਊਸ਼ਾਲਾ ਦੇ ਸੁਚੱਜੇ ਪ੍ਰਬੰਧਾਂ ਤੇ ਸੰਚਾਲਨ ਨਾਲ ਸਬੰਧਿਤ ਪਹਿਲੂਆਂ ’ਤੇ ਵੀ ਵਿਚਾਰ ਵਟਾਂਦਰਾ ਹੋਇਆ। ਸ਼੍ਰੀ ਗਊ ਰਕਸ਼ਣੀ ਸਭਾ ਵਲੋਂ ਗਊਵੰਸ਼ ਦੀ ਸੇਵਾ ਤੇ ਦੇਖਭਾਲ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਪਿਛਲੀ ਖ਼ਬਰ ਸੁਮਨ ਦੇਵੀ ਡੇਲੂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਅਬੋਹਰ ਹਲਕਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਲੜਕੀ ਦੇ ਵਿਆਹ ਲਈ ਸਹਿਯੋਗ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।