ਸੁਮਨ ਦੇਵੀ ਡੇਲੂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਅਬੋਹਰ ਹਲਕਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ
ਅਬੋਹਰ, 28 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਤੇ ਇਸਤਰੀ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪਿੰਡ ਪੱਧਰ ’ਤੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਪੰਨੀਵਾਲਾ ਮਾਹਲਾ ਦੀ ਵਸਨੀਕ ਸੁਮਨ ਦੇਵੀ ਡੇਲੂ ਪਤਨੀ ਵਿਸ਼ਨੂੰ ਦੱਤ ਡੇਲੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਅਬੋਹਰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
29-10-2026