ਦਵਿੰਦਰ ਸਿੰਘ ਸੇਖੋਂ ਸਮੇਤ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ: ਬਰਾੜ
ਫ਼ਿਰੋਜ਼ਪੁਰ,29 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸਤਲੁਜ ਸਟੂਡੈਂਟ ਆਰਗਨਾਈਜ਼ੇਸ਼ਨ, ਮਿਸਲ ਸਤਲੁਜ ਦੇ ਜਨਰਲ ਸਕੱਤਰ ਜਸਨੂਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਵਿੰਦਰ ਸਿੰਘ ਸੇਖੋਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ। ਬਰਾੜ ਨੇ ਕਿਹਾ ਕਿ ਦਵਿੰਦਰ ਸਿੰਘ ਸੇਖੋਂ ਕਿਸਾਨੀ ਅਤੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨਾਲ ਜੁੜੇ ਮੁੱਦੇ ਉਠਾਉਂਦੇ ਹਨ।
ਜ
ਜਸਨੂਰ ਸਿੰਘ ਬਰਾੜ ਜਨਰਲ ਸਕੱਤਰ, ਸਤਲੁਜ ਸਟੂਡੈਂਟ ਆਰਗਨਾਈਜ਼ੇਸ਼ਨ, ਮਿਸਲ ਸਤਲੁਜ। ਅਜੀਤ ਤਸਵੀਰ
30-10-2026
ਫ਼ਿਰੋਜ਼ਪੁਰ,29 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸਤਲੁਜ ਸਟੂਡੈਂਟ ਆਰਗਨਾਈਜ਼ੇਸ਼ਨ, ਮਿਸਲ ਸਤਲੁਜ ਦੇ ਜਨਰਲ ਸਕੱਤਰ ਜਸਨੂਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਵਿੰਦਰ ਸਿੰਘ ਸੇਖੋਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ। ਬਰਾੜ ਨੇ ਕਿਹਾ ਕਿ ਦਵਿੰਦਰ ਸਿੰਘ ਸੇਖੋਂ ਕਿਸਾਨੀ ਅਤੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨਾਲ ਜੁੜੇ ਮੁੱਦੇ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਜਾਨ ਨੂੰ ਖ਼ਤਰਾ ਹੋਣ ਸਬੰਧੀ ਭਰੋਸੇਯੋਗ ਜਾਣਕਾਰੀ ਸਾਹਮਣੇ ਆਉਂਦੀ ਹੈ, ਤਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਖ਼ਤਰੇ ਦਾ ਮੁਲਾਂਕਣ ਕਰਕੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟਾਉਣ, ਕਿਸਾਨਾਂ ਦੀਆਂ ਸਮੱਸਿਆਵਾਂ ਉਠਾਉਣ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਕਿਸੇ ਵੀ ਵਿਅਕਤੀ ਨੂੰ ਧਮਕੀ ਜਾਂ ਡਰ ਦੇ ਮਾਹੌਲ ਵਿਚ ਰਹਿਣ ਲਈ ਮਜ਼ਬੂਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਖ਼ਤਰੇ ਸਬੰਧੀ ਸਾਹਮਣੇ ਆਏ ਤੱਥਾਂ ਦੀ ਨਿਰਪੱਖ ਜਾਂਚ ਕਰਕੇ ਸਥਿਤੀ ਸਪਸ਼ਟ ਕੀਤੀ ਜਾਵੇ। ਜਸਨੂਰ ਸਿੰਘ ਬਰਾੜ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਦਵਿੰਦਰ ਸਿੰਘ ਸੇਖੋਂ ਸੁਰੱਖਿਆ ਸਬੰਧੀ ਖ਼ਦਸ਼ਿਆਂ ਦਾ ਜਾਇਜ਼ਾ ਲੈ ਕੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ।