ਚਾਰ ਦਿਨ ਬੀਤਣ ’ਤੇ ਵੀ ਨਹੀਂ ਹੋਈ ਅਨਮੋਲ ਦੇ ਕਾਤਲਾਂ ਦੀ ਗ੍ਰਿਫ਼ਤਾਰੀ, ਪਰਿਵਾਰ ’ਚ ਰੋਸ ਮੁਲਜ਼ਮ ਨਾ ਫੜੇ ਗਏ ਤਾਂ ਐੱਸ.ਐੱਸ.ਪੀ. ਦਫ਼ਤਰ ਅੱਗੇ ਲਾਸ਼ ਰੱਖ ਕੇ ਧਰਨਾ ਦੇਵਾਂਗੇ - ਪਰਿਵਾਰਕ ਮੈਂਬਰ
ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)- ਬੀਤੇ ਦਿਨ ਹੀ ਹੋਏ ਅਨਮੋਲ ਕਤਲ ਕਾਂਡ ਦੇ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 31 ਅਕਤੂਬਰ ਨੂੰ ਦੁਪਹਿਰ 12 ਵਜੇ ਤੱਕ ਕਤਲ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਮ੍ਰਿਤਕ ਦੀ ਲਾਸ਼ ਐੱਸ.
ਅਜੀਤ ਡੈਸਕ
31-10-2026