01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਲਵਪ੍ਰੀਤ ਸਿੰਘ ਗਿੱਲ ਦਾ ਸੁਰਿੰਦਰ ਸਿੰਘ ਬੱਬੂ ਨੇ ਮੂੰਹ ਮਿੱਠਾ ਕਰਵਾਇਆ

ਫ਼ਿਰੋਜ਼ਸ਼ਾਹ, 31 ਅਕਤੂਬਰ(ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਨੌਜਵਾਨ ਆਗੂ ਲਵਪ੍ਰੀਤ ਸਿੰਘ ਫ਼ਿਰੋਜ਼ਸ਼ਾਹ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਯੂਥ ਅਕਾਲੀ ਦਲ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਤੇ ਸੀਨੀਅਰ ਯੂਥ ਆਗੂ ਸੁਰਿੰਦਰ ਸਿੰਘ ਬੱਬੂ ਵਲੋਂ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਲਵਪ੍ਰੀਤ ਸਿੰਘ ਫ਼ਿਰੋਜ਼ਸ਼ਾਹ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

ਅਜੀਤ ਡੈਸਕ 01-11-2026
ਫ਼ਿਰੋਜ਼ਸ਼ਾਹ, 31 ਅਕਤੂਬਰ(ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਨੌਜਵਾਨ ਆਗੂ ਲਵਪ੍ਰੀਤ ਸਿੰਘ ਫ਼ਿਰੋਜ਼ਸ਼ਾਹ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਯੂਥ ਅਕਾਲੀ ਦਲ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਤੇ ਸੀਨੀਅਰ ਯੂਥ ਆਗੂ ਸੁਰਿੰਦਰ ਸਿੰਘ ਬੱਬੂ ਵਲੋਂ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਲਵਪ੍ਰੀਤ ਸਿੰਘ ਫ਼ਿਰੋਜ਼ਸ਼ਾਹ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਮਿਹਨਤੀ ਤੇ ਜੁਝਾਰੂ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਜਿਸ ਨਾਲ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਚੜ੍ਹਦੀ ਕਲਾ ਹੋਵੇਗੀ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਲਵਪ੍ਰੀਤ ਸਿੰਘ ਫ਼ਿਰੋਜ਼ਸ਼ਾਹ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸੁਖਚੈਨ ਸਿੰਘ ਮੈਂਬਰ , ਚਰਨਜੀਤ ਸਿੰਘ, ਗੁਰਗੋਪਾਲ ਸਿੰਘ, ਹਰਿੰਦਰ ਗਿੱਲ, ਬੇਅੰਤ ਸਿੰਘ ਮਲਕ, ਗੁਰਜੀਤ ਸਿੰਘ, ਸਤਵੀਰ ਗਿੱਲ, ਖ਼ੁਸ਼ ਗਿੱਲ, ਗੁਰਵਿੰਦਰ ਸਿੰਘ ਖਾਰਾ, ਮਨਪ੍ਰੀਤ ਮਮਦੋਟ, ਗੁਰਪ੍ਰੀਤ ਸਿੰਘ ਕੈਲਾਸ਼ ਨੇ ਵੀ ਮੁਬਾਰਕਬਾਦ ਭੇਟ ਕੀਤੀ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਮੁੱਦਕੀ ਹਲਕੇ ’ਚ ਵਧਾਈਆਂ ਸਰਗਰਮੀਆਂ- ਆਸ਼ੂ ਬੰਗੜ ਘਰ-ਘਰ ਜਾ ਕੇ ਲੋਕਾਂ ਨ... ਅਗਲੀ ਖ਼ਬਰ ਬੱਚਿਆਂ ਨੂੰ ਖੇਡਾਂ ਤੇ ਸਿੱਖਿਆ ਨਾਲ ਜੋੜਨ ਦੀ ਐੱਸ.ਐੱਸ.ਪੀ. ਫ਼ਾਜ਼ਿਲਕਾ ਦੀ ਵਿਸ਼ੇਸ਼ ਪਹਿਲ ਰਾਜੀਵ ਨਗਰ ਵਿਚ ਬੱਚਿਆਂ ਨੂੰ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।