01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ- ਸ਼ਿਵ ਸਾਗਰ ਸ਼ਰਮਾ

ਮੱਖੂ, 31 ਅਕਤੂਬਰ (ਵਰਿੰਦਰ ਮਨਚੰਦਾ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਆਪੋ-ਆਪਣੇ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 01-11-2026
ਮੱਖੂ, 31 ਅਕਤੂਬਰ (ਵਰਿੰਦਰ ਮਨਚੰਦਾ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਆਪੋ-ਆਪਣੇ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸ਼ਿਵ ਸਾਗਰ ਸ਼ਰਮਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ ਮੱਖੂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਰੈਲੀ ਵਿਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਕਾਂਗਰਸੀ ਆਗੂ, ਵਰਕਰ ਤੇ ਸਮਰਥਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰ ਪੂਰੀ ਸਰਗਰਮੀ ਨਾਲ ਤਿਆਰੀਆਂ ਵਿਚ ਜੁਟੇ ਹੋਏ ਹਨ। ਸ਼ਿਵ ਸਾਗਰ ਸ਼ਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਪੰਜਾਬ ਆਮਦ ਨਾਲ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਨਵੀਂ ਦਿਸ਼ਾ ਤੇ ਉਤਸ਼ਾਹ ਮਿਲੇਗਾ।
ਪਿਛਲੀ ਖ਼ਬਰ ਪੇਂਡੂ ਖੇਡ ਉਤਸਵ ’ਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਜਲਾਲਾਬਾਦ ’ਚ ਵਿਕਾਸ ਕਾਰਜ ਲਗਾਤਾਰ ਹੁੰਦੇ ਰਹਿਣਗੇ- ਵਿਧਾਇਕ ਗੋਲਡੀ ਕੰਬੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।