02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਵਰਗੀ ਡਾ.ਪਰਵਿੰਦਰ ਕੰਬੋਜ ਦੀ ਯਾਦ ਨੂੰ ਸਮਰਪਿਤ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਮਨਾਇਆ ‘ਪੰਜਾਬ ਦਿਵਸ’

ਅਬੋਹਰ, 1 ਨਵੰਬਰ (ਵਿਵੇਕ ਹੂੜੀਆ)-ਡੀ. ਏ.

ਅਜੀਤ ਡੈਸਕ 02-11-2026
ਅਬੋਹਰ, 1 ਨਵੰਬਰ (ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ.ਵਿਜੇ ਗਰੋਵਰ ਦੇ ਕੁਸ਼ਲ ਮਾਰਗ ਦਰਸ਼ਨ ਹੇਠ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਸੇ, ਇਤਿਹਾਸ ਅਤੇ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ‘ਪੰਜਾਬ ਦਿਵਸ’ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਸਮਾਗਮ ਸਵਰਗੀ ਡਾ.ਪਰਵਿੰਦਰ ਕੰਬੋਜ ਦੀ ਯਾਦ ਨੂੰ ਸਮਰਪਿਤ ਰਿਹਾ। ਸਮਾਗਮ ਵਿਚ ਡੀ.ਏ.ਵੀ. ਕਾਲਜ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ.ਮਨਿੰਦਰ ਵਿਰਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਕਾਲਜ ਦੇ ਪ੍ਰਿੰਸੀਪਲ ਡਾ.ਵਿਜੇ ਗਰੋਵਰ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਡਾ.ਮਨਿੰਦਰ ਵਿਰਕ ਨੇ ਆਪਣੇ ਸੰਬੋਧਨ ਵਿਚ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਮਹੱਤਵ ਉੱਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਾਂ-ਬੋਲੀ ਸਿਰਫ਼ ਗੱਲਬਾਤ ਦਾ ਸਾਧਨ ਨਹੀਂ, ਸਗੋਂ ਸਾਡੀ ਪਛਾਣ ਅਤੇ ਵਿਰਸੇ ਦੀ ਅਨਮੋਲ ਧਰੋਹਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਬੋਲੀ ਅਤੇ ਸਾਹਿੱਤ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਵਰਗੀ ਡਾ.ਪਰਵਿੰਦਰ ਕੰਬੋਜ ਦੀ ਯਾਦ ਵਿਚ ਹਰ ਸਾਲ ਦਿੱਤੀ ਜਾਣ ਵਾਲੀ 5,000 ਰੁਪਏ ਦੀ ਵਜ਼ੀਫ਼ਾ ਰਾਸ਼ੀ ਬੀ.ਐੱਡ.ਤੀਜੇ ਸਮੈਸਟਰ ਦੀ ਹੁਸ਼ਿਆਰ ਵਿਦਿਆਰਥਣ ਜਸ਼ਨਦੀਪ ਕੌਰ ਨੂੰ ਭੇਟ ਕੀਤੀ ਗਈ। ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਤੀਤ ਅਤੇ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਵਰਗੀ ਡਾ. ਪਰਵਿੰਦਰ ਕੰਬੋਜ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੇ ਅੰਤ ਵਿਚ ਅਸਿਸਟੈਂਟ ਪ੍ਰੋਫ਼ੈਸਰ ਡਾ. ਗਗਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੁਤੰਤਰਤਾ ਸੈਨਾਨੀ ਇਕਬਾਲ ਸਿੰਘ ਸੰਧੂ ਭੂਣੀਕਾ ਦਾ ਦਿਹਾਂਤ, ਇਲਾਕੇ ਵਿਚ ਸੋਗ ਦੀ ਲਹਿਰ ਅਗਲੀ ਖ਼ਬਰ ਅਬੋਹਰ ਅਤੇ ਫ਼ਾਜ਼ਿਲਕਾ ਦੇ ਪੱਤਰਕਾਰਾਂ ਨੇ ਪ੍ਰਬੰਧਾਂ ਨੂੰ ਦੱਸਿਆ ਨਾਕਾਫ਼ੀ, ਕਈ ਪੱਤਰਕਾਰ ਬਿਨਾਂ ਕਵਰੇਜ ਕੀਤੇ ਹੀ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।