ਜੋਗਿੰਦਰ ਪਾਲ ਭਾਟਾ ਨੇ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
2027 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਆਗਾਜ਼
ਗੋਲੂ ਕਾ ਮੋੜ, (ਸੁਰਿੰਦਰ ਸਿੰਘ ਪੁਪਨੇਜਾ)- ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੇ। ਇਸ ਮੌਕੇ ਉਹ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਨਤਮਸਤਕ ਹੋਏ ਅਤੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਕ
ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਡੇਰਾ ਸ੍ਰੀ ਭਜਨਗੜ੍ਹ ਵਿਖੇ ਨਤਮਸਤਕ ਹੋ ਕੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਤੋਂ ਅਸ਼ੀਰਵਾਦ ਲੈਂਦੇ ਹੋਏ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ
02-11-2026
ਗੋਲੂ ਕਾ ਮੋੜ, (ਸੁਰਿੰਦਰ ਸਿੰਘ ਪੁਪਨੇਜਾ)- ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੇ। ਇਸ ਮੌਕੇ ਉਹ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਨਤਮਸਤਕ ਹੋਏ ਅਤੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਕਾਂਗਰਸੀ ਆਗੂ ਜਗਿੰਦਰਪਾਲ ਭਾਟਾ ਨੇ ਕਿਹਾ ਉਹਨਾਂ ਨੇ ਡੇਰਾ ਸ਼੍ਰੀ ਭਜਨਗੜ੍ਹ ਤੋਂ ਅਸ਼ੀਰਵਾਦ ਲੈ ਕੇ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਪਿਆਰ ਅਤੇ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਪਿੰਡਾਂ ਦੇ ਲੋਕਾਂ ਨੇ ਭਰੋਸਾ ਦਿਵਾਇਆ ਹੈ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਦੀ ਹੈ ਤਾਂ ਪਿੰਡਾਂ ਦੇ ਲੋਕ ਉਨ੍ਹਾਂ ਦੇ ਹੱਕ ਵਿੱਚ ਸਮਰਥਨ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਕੀਤੀ ਗਈ ਚੋਣ ਪ੍ਰਚਾਰ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਉਹ ਇਸੇ ਤਰ੍ਹਾਂ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਰਹਿਣਗੇ। ਇਸ ਮੌਕੇ ਸੰਜੀਵ ਕੁਮਾਰ ਮੰਡ, ਸ਼ੇਖਰ ਕੰਬੋਜ, ਬਿੰਦਰ ਬੱਟੀ, ਉਡੀਕ ਥਿੰਦ, ਹੁਕਮ ਚੰਦ ਥਿੰਦ, ਰਮਨ ਕੰਬੋਜ, ਸੋਹਣ ਐਮ.ਸੀ., ਪਵਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਸਮਰਥਕ ਹਾਜ਼ਰ ਸਨ।