ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ
ਫ਼ਾਜ਼ਿਲਕਾ,1 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੀਲਾ ਪਦਾਰਥ ਦੇ ਕੇ ਨੌਜਵਾਨ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਇੰਸਪੈਕਟਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਮਲਕੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਚੱਕ ਅਰਾਈਆਂਵਾਲਾ ਉਰਫ਼ ਫਲੀਆਂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜ ਕੁਮਾਰ ਪੁੱਤਰ ਦਰਸ਼ਨ ਸਿੰਘ ਅਤੇ ਮਦਨ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਚੱਕ ਅਰਾਈਆਂਵਾਲਾ ਉਰਫ਼ ਫਲੀਆਂ ਵਾਲਾ ਨੇ ਉਸ ਦੇ ਲੜਕੇ ਰੋਹਿਤ, ਜਿਸ ਦੀ ਉਮਰ 19 ਸਾਲ ਹੈ, ਨੂੰ ਨਸ਼ੀਲਾ ਅਤੇ ਜ਼ਹਿਰੀਲਾ ਪਦਾਰਥ ਦੇ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।
ਫ਼ਾਜ਼ਿਲਕਾ,1 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੀਲਾ ਪਦਾਰਥ ਦੇ ਕੇ ਨੌਜਵਾਨ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਇੰਸਪੈਕਟਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਮਲਕੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਚੱਕ ਅਰਾਈਆਂਵਾਲਾ ਉਰਫ਼ ਫਲੀਆਂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜ ਕੁਮਾਰ ਪੁੱਤਰ ਦਰਸ਼ਨ ਸਿੰਘ ਅਤੇ ਮਦਨ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਚੱਕ ਅਰਾਈਆਂਵਾਲਾ ਉਰਫ਼ ਫਲੀਆਂ ਵਾਲਾ ਨੇ ਉਸ ਦੇ ਲੜਕੇ ਰੋਹਿਤ, ਜਿਸ ਦੀ ਉਮਰ 19 ਸਾਲ ਹੈ, ਨੂੰ ਨਸ਼ੀਲਾ ਅਤੇ ਜ਼ਹਿਰੀਲਾ ਪਦਾਰਥ ਦੇ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣਾ ਸ੍ਰੀ ਮੁਕਤਸਰ ਸਾਹਿਬ ਬੱਸ ਅੱਡਾ ਉੱਪਰਲੇ ਪੁਲ ਦੇ ਹੇਠਾਂ ਜਲਾਲਾਬਾਦ ਪਹੁੰਚੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ। ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਚਾਂਦੀ ਰੰਗੀ ਪੰਨੀ ਬਰਾਮਦ ਹੋਈ, ਜਿਸ ’ਤੇ ਹੈਰੋਇਨ ਲੱਗੀ ਹੋਈ ਸੀ ਅਤੇ 10 ਰੁਪਏ ਦਾ ਨੋਟ ਸੜਿਆ ਹੋਇਆ ਸੀ। ਕਾਬੂ ਕੀਤੇ ਵਿਅਕਤੀ ਦੀ ਪਛਾਣ ਤਰਸੇਮ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪੰਚਾਇਤੀ ਬਸਤੀ ਮੋਹਕਮ ਅਰਾਈਂ, ਹਾਲ ਆਬਾਦ ਢਾਣੀ ਕਦੀਮ, ਥਾਣਾ ਸਦਰ ਜਲਾਲਾਬਾਦ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਚਿਨ ਵਰਮਾ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਥਾਣਾ ਸਦਰ ਜਲਾਲਾਬਾਦ ਦੇ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਸੁਖੇਰਾ ਬੋਦਲਾ ਤੋਂ ਢਾਣੀ ਟਾਹਲੀ ਵਾਲਾ ਵੱਲ ਜਾਂਦੇ ਸਮੇਂ ਸਾਹਮਣੇ ਇਕ ਵਿਅਕਤੀ ਖੜ੍ਹਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਖਿਸਕਣ ਲੱਗਿਆ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਸਤੀ ਕੇਰਾਂ, ਚੱਕ ਟਾਹਲੀ ਵਾਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ਾ ਕਰਨ ਵਾਲਾ ਇਕ ਵਿਅਕਤੀ ਕਾਬੂ ‘ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਸਬੰਧੀ ਚੌਕੀ ਮੰਡੀ ਲਾਧੂਕਾ ਤੋਂ ਗਸ਼ਤ ਕਰਦੇ ਹੋਏ ਚੰਦ ਭਾਨ ਡਰੇਨ ਵੱਲ ਜਾ ਰਹੇ ਸਨ ਤਾਂ ਪਟੜੀ ਦੇ ਖੱਬੇ ਪਾਸੇ ਕਿੱਕਰ ਦੇ ਦਰਖ਼ਤ ਹੇਠਾਂ ਇਕ ਲੜਕਾ ਬੈਠਾ ਕੁੱਝ ਹਰਕਤ ਕਰਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਉਹ ਘਬਰਾ ਕੇ ਖਿਸਕਣ ਲੱਗਿਆ ਤਾਂ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ਾ ਕਰਨ ਵਾਲਾ ਸਾਮਾਨ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮਨਮੋਹਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਝੁੱਗੇ ਗੁਲਾਬ ਸਿੰਘ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ - ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ ਤਾਂ ਇਸਲਾਮ ਵਾਲਾ ਤੋਂ ਘਟਿਆ ਵਾਲਾ ਜੱਟਾਂ ਵੱਲ ਜਾਂਦੇ ਸਮੇਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਟਰਾਮਾਡੋਲ ਹਾਈਡਰੋਕਲੋਰਾਈਡ ਦੀਆਂ 10 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਨ੍ਹਾਂ ਗੋਲੀਆਂ ਦਾ ਬੈਚ ਨੰਬਰ ਮਿਟਿਆ ਹੋਇਆ ਸੀ ਅਤੇ ਬਣਾਉਣ ’ਤੇ ਮਿਆਦ ਪੁੱਗਣ ਦੀ ਤਰੀਕ ਪੜ੍ਹਨ ਯੋਗ ਨਹੀਂ ਸੀ। ਕਾਬੂ ਕੀਤੇ ਵਿਅਕਤੀ ਦੀ ਪਛਾਣ ਬਲਜੀਤ ਸਿੰਘ ਉਰਫ਼ ਕਾਕਾ ਪੁੱਤਰ ਗੁਰਦਿੱਤਾ ਸਿੰਘ ਵਾਸੀ ਪਿੰਡ ਅਲਿਆਣਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਵਿਅਕਤੀ ਕਾਬੂ - ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮੁੱਖ ਸਿਪਾਹੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਦੋਵੇਂ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਰਜਨੀਸ਼ ਉਰਫ਼ ਸੋਨੂੰ ਪੁੱਤਰ ਮੰਗਤ ਰਾਮ ਅਤੇ ਕਰਨ ਪੁੱਤਰ ਹੰਸਰਾਜ ਵਾਸੀ ਪਿੰਡ ਸ਼ਤੀਰ ਵਾਲਾ ਵਜੋਂ ਹੋਈ। ਦੋਵਾਂ ਕੋਲੋਂ 2.11 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ਾ ਕਰਦੇ 3 ਵਿਅਕਤੀ ਕਾਬੂ - ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਦੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਵੱਲ ਜਾ ਰਹੀ ਸੀ ਤਾਂ ਖ਼ਾਲੀ ਥਾਂ ਵਿਚ 3 ਨੌਜਵਾਨ ਬੈਠੇ ਨਸ਼ਾ ਕਰਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ ਪੁੱਤਰ ਜਗਦੀਸ਼ ਚੰਦ ਵਾਸੀ ਖਟੀਕਾਂ ਮੁਹੱਲਾ ਫ਼ਾਜ਼ਿਲਕਾ, ਸੰਨ੍ਹੀ ਪੁੱਤਰ ਰਾਜਾ ਰਾਮ ਵਾਸੀ ਖਟੀਕਾਂ ਮੁਹੱਲਾ ਫ਼ਾਜ਼ਿਲਕਾ ਅਤੇ ਰਜਿੰਦਰ ਕੁਮਾਰ ਪੁੱਤਰ ਦੇਸ ਰਾਜ ਵਾਸੀ ਪਿੰਡ ਆਲਮ ਸ਼ਾਹ ਰੋਡ ਨੇੜੇ ਰਾਮਦੇਵ ਮੰਦਰ ਫ਼ਾਜ਼ਿਲਕਾ ਵਜੋਂ ਹੋਈ। ਉਨ੍ਹਾਂ ਕੋਲੋਂ ਨਸ਼ਾ ਕਰਨ ਵਾਲਾ ਸਾਮਾਨ, ਚਾਂਦੀ ਰੰਗੀ ਪੰਨੀ, ਅੱਗ ਲਾਉਣ ਵਾਲਾ ਸਾਧਨ ਅਤੇ 20 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋ ਬਾਅਦ ਪੁਲਿਸ ਨੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਕਾਬੂ - ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭਗਵਾਨ ਚੰਦ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਤਾਂ ਪਤਾ ਲੱਗਿਆ ਕਿ ਸ਼ੁਭਮ ਸ਼ਰਮਾ ਨਸ਼ੀਲਾ ਪਦਾਰਥ ਪੀਣ ਅਤੇ ਵੇਚਣ ਦਾ ਆਦੀ ਹੈ। ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.90 ਗਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸ਼ੁਭਮ ਸ਼ਰਮਾ ਪੁੱਤਰ ਰਾਜੇਸ਼ ਸ਼ਰਮਾ ਵਾਸੀ ਜੈਨ ਸਕੂਲ ਗਲੀ ਫ਼ਾਜ਼ਿਲਕਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।