02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦਿਵਿਆਂਗ ਵਿਦਿਆਰਥੀਆਂ ਦੇ ਹੱਥਾਂ ਦੀ ਕਲਾ ਨੇ ਮੋਹਿਆ ਸਭ ਦਾ ਮਨ

ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ)-ਦਿਵਿਆਂਗ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਵਲੋਂ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਵਿਚ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਸਰਕਾਰੀ ਸਕੂਲਾਂ ਦੇ ਦਿਵਿਆਂਗ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੇ ਦੀਵੇ ਅਤੇ ਦੀਵਾਲੀ ਨਾਲ ਸਬੰਧਤ ਹੋਰ ਸਜਾਵਟੀ ਸਮਾਨ ਪ੍ਰਦਰਸ਼ਿਤ ਕੀਤਾ ਗਿਆ।

ਅਜੀਤ ਡੈਸਕ 03-11-2026
ਫ਼ਿਰੋਜ਼ਪੁਰ, 2 ਨਵੰਬਰ (ਗੁਰਿੰਦਰ ਸਿੰਘ)-ਦਿਵਿਆਂਗ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਵਲੋਂ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਵਿਚ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਸਰਕਾਰੀ ਸਕੂਲਾਂ ਦੇ ਦਿਵਿਆਂਗ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੇ ਦੀਵੇ ਅਤੇ ਦੀਵਾਲੀ ਨਾਲ ਸਬੰਧਤ ਹੋਰ ਸਜਾਵਟੀ ਸਮਾਨ ਪ੍ਰਦਰਸ਼ਿਤ ਕੀਤਾ ਗਿਆ। ਪ੍ਰਦਰਸ਼ਨੀ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਮਾਜ ਸੇਵੀਆਂ ਨੇ ਉਤਸ਼ਾਹ ਨਾਲ ਖਰੀਦਦਾਰੀ ਕਰਕੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਪ੍ਰਦਰਸ਼ਨੀ ਦਾ ਉਦਘਾਟਨ ਆਈ.ਏ.ਐੱਸ. ਅੰਡਰ ਟਰੇਨਿੰਗ ਸ੍ਰੀ ਹਿਮਾਂਸ਼ੂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਨੀਤਾ ਰਾਣੀ ਵਲੋਂ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਡਾਇਮੰਡ ਫ਼ਿਰੋਜ਼ਪੁਰ ਕੈਂਟ ਅਤੇ ਦਾਸ ਐਂਡ ਬਰਾਊਨ ਸਕੂਲ ਵਲੋਂ ਸਵੇਰਾ ਸਪੈਸ਼ਲ ਰਿਸੋਰਸ ਸੈਂਟਰ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੋਹਫ਼ੇ ਅਤੇ ਲੋੜੀਂਦਾ ਸਮਾਨ ਭੇਟ ਕਰਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸ੍ਰੀ ਹਿਮਾਂਸ਼ੂ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਵਿਆਂਗ ਵਿਦਿਆਰਥੀਆਂ ਵਿਚ ਵੀ ਵਿਲੱਖਣ ਪ੍ਰਤਿਭਾਵਾਂ ਅਤੇ ਅਥਾਹ ਸਮਰੱਥਾ ਮੌਜੂਦ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਾ ਰਾਣੀ ਨੇ ਦੱਸਿਆ ਕਿ ਸਮਗਰ ਸਿੱਖਿਆ ਅਭਿਆਨ ਤਹਿਤ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਦਿਵਿਆਂਗ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਹਾਇਤਾ ਉਪਕਰਣ, ਮਾਹਿਰ ਡਾਕਟਰਾਂ ਦੇ ਕੈਂਪ, ਕਿੱਤਾਮੁਖੀ ਸਿਖਲਾਈ ਅਤੇ ਵੱਖ-ਵੱਖ ਵਿਦਿਅਕ ਤੇ ਸਹਿ-ਵਿਦਿਅਕ ਗਤੀਵਿਧੀਆਂ ਰਾਹੀਂ ਅੱਗੇ ਵਧਣ ਦੇ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ। ਜ਼ਿਲ੍ਹਾ ਕੋਆਰਡੀਨੇਟਰ ਐਮ.ਆਈ.ਐੱਸ. ਪਵਨ ਮਦਾਨ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਹੱਥੀਂ ਤਿਆਰ ਕੀਤੇ ਦੀਵਿਆਂ ਰਾਹੀਂ ਲੋਕਾਂ ਨੂੰ ਪ੍ਰਦੂਸ਼ਣ ਅਤੇ ਸ਼ੋਰ-ਸ਼ਰਾਬੇ ਤੋਂ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਵਿਚ ਹੋਈ ਖਰੀਦਦਾਰੀ ਵਿਦਿਆਰਥੀਆਂ ਦੇ ਹੌਸਲੇ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿੱਚ ਸਹਾਈ ਹੋਵੇਗੀ। ਇਸ ਮੌਕੇ ਡੀ.ਆਈ.ਓ. ਆਸ਼ੀਸ਼ ਅਰੋੜਾ, ਨਵੀਨ ਅਰੋੜਾ, ਰੂਚੀ ਪਾਂਡੇ, ਡਾ. ਸੈਲੀਨ, ਸਰਬਜੀਤ ਸਿੰਘ, ਸੁਖਦੇਵ ਸਿੰਘ, ਕ੍ਰਿਸ਼ਨ ਮੋਹਨ ਚੋਬੇ, ਰਾਜੇਸ਼ ਕੁਮਾਰ ਅਤੇ ਹੋਰ ਅਧਿਆਪਕ ਤੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਿਵਲ ਸਰਜਨ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸੈਟੇਲਾਈਟ ਦੀ ਨਜ਼ਰ ਤੋਂ ਨਹੀਂ ਬਚ ਸਕੇ ਖੇਤਾਂ ’ਚ ਪਰਾਲੀ ਸਾੜਨ ਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।