03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਿਵਲ ਸਰਜਨ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 2 ਨਵੰਬਰ (ਕੁਲਬੀਰ ਸਿੰਘ ਸੋਢੀ)-ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ. ਅਨਿਲ ਗੋਇਲ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ.

ਅਜੀਤ ਡੈਸਕ 03-11-2026
ਫ਼ਿਰੋਜ਼ਪੁਰ, 2 ਨਵੰਬਰ (ਕੁਲਬੀਰ ਸਿੰਘ ਸੋਢੀ)-ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ.ਅਨਿਲ ਗੋਇਲ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ.ਪਰਮਿੰਦਰ ਸਿੰਘ ਨੇ ਦਫ਼ਤਰ ਸਿਵਲ ਸਰਜਨ ਵਿਖੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਵੱਖ-ਵੱਖ ਬ੍ਰਾਂਚਾਂ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਅਤੇ ਦਫ਼ਤਰੀ ਕੰਮਕਾਜ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਆਮ ਆਦਮੀ ਕਲੀਨਿਕਾਂ ਰਾਹੀਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ, ਮੁੱਖ ਮੰਤਰੀ ਸਿਹਤ ਯੋਜਨਾ, ਲਿੰਗ ਅਨੁਪਾਤ ਵਿਚ ਸੁਧਾਰ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਸੰਸਥਾਗਤ ਜਣੇਪਿਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਿਵਲ ਸਰਜਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੀਆਂ ਸਿਹਤ ਸੇਵਾਵਾਂ ਅਤੇ ਵਿਭਾਗੀ ਕੰਮਾਂ ਨਾਲ ਸਬੰਧਿਤ ਕੋਈ ਵੀ ਮਾਮਲਾ ਬੇਵਜ੍ਹਾ ਲੰਬਿਤ ਨਾ ਰੱਖਿਆ ਜਾਵੇ ਅਤੇ ਸਾਰੇ ਕੰਮ ਸਰਕਾਰੀ ਨਿਯਮਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਸਹਾਇਕ ਸਿਵਲ ਸਰਜਨ ਡਾ.ਸੁਸ਼ਮਾ ਠੱਕਰ ਨੇ ਸਿਹਤ ਪ੍ਰੋਗਰਾਮਾਂ ਦੀ ਨਿਯਮਤ ਨਿਗਰਾਨੀ ਅਤੇ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਵਿਵੇਕ ਰਜ਼ੌਰਾ ਨੇ ਮਾਤਾ ਅਤੇ ਬਾਲ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਲਿੰਗ ਅਨੁਪਾਤ ਵਿਚ ਸੁਧਾਰ ਅਤੇ ਸੰਸਥਾਗਤ ਜਣੇਪਿਆਂ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ ।
ਪਿਛਲੀ ਖ਼ਬਰ ਸਮਾਜ ਸੇਵੀਆਂ ਅਤੇ ਸਿੱਖਿਆ ਸੰਸਥਾ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਉਣ ਦੀ ਕੀਤੀ ਅਪੀਲ ਕਿਹਾ... ਅਗਲੀ ਖ਼ਬਰ ਦਿਵਿਆਂਗ ਵਿਦਿਆਰਥੀਆਂ ਦੇ ਹੱਥਾਂ ਦੀ ਕਲਾ ਨੇ ਮੋਹਿਆ ਸਭ ਦਾ ਮਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।