04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਹਲਕਾ ਗੁਰੂਹਰਸਹਾਏ ਅੰਦਰ ਕਾਂਗਰਸ ਦੀ ਧੜੇਬੰਦੀ ਸਿਖਰਾਂ ’ਤੇ,ਹਰ ਕੋਈ ਆਪਣੇ ਸਿਆਸੀ ਘੋੜੇ ਭਜਾਉਣ ਲੱਗਾ

ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਜਿੱਥੇ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਹਲਕਾ ਗੁਰੂਹਰਸਹਾਏ ਵਿਚ ਕਾਂਗਰਸ ਪਾਰਟੀ ਅੰਦਰ ਉੱਭਰ ਰਹੀ ਧੜੇਬੰਦੀ ਵੀ ਸਿਆਸੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮੌਜੂਦਾ ਹਾਲਤਾਂ ਨੂੰ ਦੇਖਦਿਆਂ ਇੰਝ ਜਾਪਦਾ ਹੈ ਕਿ ਹਲਕੇ ਵਿਚ ਕਾਂਗਰਸ ਪਾਰਟੀ ਦੇ ਚਾਰ ਤੋਂ ਪੰਜ ਵੱਖ-ਵੱਖ ਧੜੇ ਸਰਗਰਮ ਹਨ ਅਤੇ ਹਰ ਧੜੇ ਨਾਲ ਜੁੜੇ ਆਗੂ ਆਪੋ-ਆਪਣੇ ਪੱਧਰ ’ਤੇ ਸਿਆਸੀ ਸਰਗਰਮੀਆਂ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਵਿਚ ਲੱਗੇ ਹੋਏ ਹਨ।

ਅਜੀਤ ਡੈਸਕ 04-11-2026
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਜਿੱਥੇ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਹਲਕਾ ਗੁਰੂਹਰਸਹਾਏ ਵਿਚ ਕਾਂਗਰਸ ਪਾਰਟੀ ਅੰਦਰ ਉੱਭਰ ਰਹੀ ਧੜੇਬੰਦੀ ਵੀ ਸਿਆਸੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮੌਜੂਦਾ ਹਾਲਤਾਂ ਨੂੰ ਦੇਖਦਿਆਂ ਇੰਝ ਜਾਪਦਾ ਹੈ ਕਿ ਹਲਕੇ ਵਿਚ ਕਾਂਗਰਸ ਪਾਰਟੀ ਦੇ ਚਾਰ ਤੋਂ ਪੰਜ ਵੱਖ-ਵੱਖ ਧੜੇ ਸਰਗਰਮ ਹਨ ਅਤੇ ਹਰ ਧੜੇ ਨਾਲ ਜੁੜੇ ਆਗੂ ਆਪੋ-ਆਪਣੇ ਪੱਧਰ ’ਤੇ ਸਿਆਸੀ ਸਰਗਰਮੀਆਂ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਵਿਚ ਲੱਗੇ ਹੋਏ ਹਨ। ਹੁਣ ਪਾਰਟੀ ਦੇ ਕਈ ਆਗੂ ਆਪਣੇ ਆਪ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਮੰਨਦਿਆਂ ਆਪੋ-ਆਪਣੇ ਪੱਧਰ ’ਤੇ ਸਿਆਸੀ ਸਰਗਰਮੀਆਂ ਕਰ ਰਹੇ ਹਨ। ਕੋਈ ਲੋਕਾਂ ਨਾਲ ਸੰਪਰਕ ਵਧਾ ਰਿਹਾ ਹੈ, ਕੋਈ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰ ਰਿਹਾ ਹੈ ਅਤੇ ਕੋਈ ਵੱਖ-ਵੱਖ ਸਮਾਜਿਕ ਅਤੇ ਸਿਆਸੀ ਸਮਾਗਮਾਂ ਵਿਚ ਆਪਣੀ ਹਾਜ਼ਰੀ ਦਰਜ ਕਰਵਾ ਕੇ ਆਪਣਾ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਇਨ੍ਹਾਂ ਸਾਰੀਆਂ ਸਰਗਰਮੀਆਂ ਦੇ ਬਾਵਜੂਦ ਕਾਂਗਰਸ ਦੇ ਸਾਰੇ ਆਗੂ ਹਾਲੇ ਤੱਕ ਕਿਸੇ ਸਾਂਝੇ ਮੰਚ ’ਤੇ ਇਕੱਠੇ ਹੁੰਦੇ ਦਿਖਾਈ ਨਹੀਂ ਦੇ ਰਹੇ। ਸਿਆਸੀ ਹਲਕਿਆਂ ਵਿਚ ਇਹ ਚਰਚਾ ਵੀ ਹੈ ਕਿ ਜਦੋਂ ਵਿਧਾਨ ਸਭਾ ਦੀ ਟਿਕਟ ਸਿਰਫ਼ ਇਕ ਹੀ ਆਗੂ ਨੂੰ ਮਿਲਣੀ ਹੈ ਤਾਂ ਬਾਕੀ ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਇੱਕਜੁੱਟ ਕਰਨਾ ਪਾਰਟੀ ਲਈ ਵੱਡੀ ਚੁਨੌਤੀ ਹੋਵੇਗੀ। ਇਸ ਸਾਰੇ ਮਾਮਲੇ ਵਿਚ ਕਾਂਗਰਸ ਹਾਈਕਮਾਂਡ ਦੀ ਭੂਮਿਕਾ ਵੀ ਅਹਿਮ ਮੰਨੀ ਜਾ ਰਹੀ ਹੈ। ਸਿਆਸੀ ਮਾਹਿਰਾਂ ਅਨੁਸਾਰ ਕਿਸੇ ਵੀ ਪਾਰਟੀ ਦੀ ਚੋਣ ਜਿੱਤਣ ਲਈ ਸਿਰਫ਼ ਮਜ਼ਬੂਤ ਉਮੀਦਵਾਰ ਹੋਣਾ ਹੀ ਕਾਫ਼ੀ ਨਹੀਂ ਹੁੰਦਾ, ਸਗੋਂ ਪਾਰਟੀ ਦੇ ਆਗੂਆਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਦਾ ਇੱਕਜੁੱਟ ਹੋਣਾ ਵੀ ਬਹੁਤ ਜ਼ਰੂਰੀ ਹੁੰਦਾ ਹੈ। ਜੇਕਰ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈ ਕਮਾਂਡ ਨੇ ਹਲਕੇ ਦੀ ਧੜੇਬੰਦੀ ਵੱਲ ਧਿਆਨ ਨਾਂ ਦਿੱਤਾ ਤਾਂ ਵਿਧਾਨ ਸਭਾ ਚੋਣਾ ਅੰਦਰ ਮੁਸ਼ਕਲਾਂ ਨਾਲ ਗੁਜ਼ਰਨਾ ਪਵੇਗਾ।
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਕਾਰਨ ਪੂਰਾ ਚੱਠਾ ਸੜ ਕੇ ਸੁਆਹ ਅਗਲੀ ਖ਼ਬਰ ਨਿਊ ਪੈਰਾਡਾਈਜ਼ ਸਕੂਲ ਵਿਖੇ ਸਾਇੰਸ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।