ਸੁਖਮਿੰਦਰ ਸਿੰਘ ਜੱਬਲ ਸੰਭਾਲਣਗੇ ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਪੰਜਾਬ ਪ੍ਰਧਾਨ ਦੀ ਕਮਾਨ
ਫ਼ਿਰੋਜ਼ਪੁਰ, 3 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਅਤੇ ਸਮਾਜ ਸੇਵਾ ਦੇ ਨਾਲ-ਨਾਲ ਰਾਮਗੜ੍ਹੀਆ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਨਿਰੰਤਰ ਕਾਰਜਸ਼ੀਲ ਸ੍ਰ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੋਸਾਇਟੀ (ਰਜਿ: 140) ਪੰਜਾਬ ਦੇ ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਦੇ ਨਿੱਜੀ ਕਾਰਜਾਂ ਲਈ ਵਿਦੇਸ਼ ਦੌਰੇ ’ਤੇ ਜਾਣ ਨੂੰ ਲੈ ਕੇ ਸੋਸਾਇਟੀ ਦੇ ਮੈਂਬਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਸੋਸਾਇਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਸੁਖਮਿੰਦਰ ਸਿੰਘ ਜੱਬਲ ਨੂੰ ਸਰਬਸੰਮਤੀ ਨਾਲ ਕਾਰਜਕਾਰੀ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ।
ਸ
ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਨਵ-ਨਿਯੁਕਤ ਕਾਰਜਕਾਰੀ ਪੰਜਾਬ ਪ੍ਰਧਾਨ ਸੁਖਮਿੰਦਰ ਸਿੰਘ ਜੱਬਲ ਨੂੰ ਸਿਰੋਪਾਓ ਭੇਟ ਕਰਦੇ ਸੋਸਾਇਟੀ ਦੇ ਆਗੂ। ਤਸਵੀਰ-ਗੁਰਿੰਦਰ ਸਿੰਘ
04-11-2026
ਫ਼ਿਰੋਜ਼ਪੁਰ, 3 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਅਤੇ ਸਮਾਜ ਸੇਵਾ ਦੇ ਨਾਲ-ਨਾਲ ਰਾਮਗੜ੍ਹੀਆ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਨਿਰੰਤਰ ਕਾਰਜਸ਼ੀਲ ਸ੍ਰ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੋਸਾਇਟੀ (ਰਜਿ: 140) ਪੰਜਾਬ ਦੇ ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਦੇ ਨਿੱਜੀ ਕਾਰਜਾਂ ਲਈ ਵਿਦੇਸ਼ ਦੌਰੇ ’ਤੇ ਜਾਣ ਨੂੰ ਲੈ ਕੇ ਸੋਸਾਇਟੀ ਦੇ ਮੈਂਬਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਸੋਸਾਇਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਸੁਖਮਿੰਦਰ ਸਿੰਘ ਜੱਬਲ ਨੂੰ ਸਰਬਸੰਮਤੀ ਨਾਲ ਕਾਰਜਕਾਰੀ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਬੰਧੀ ਸੋਸਾਇਟੀ ਦੇ ਐਗਜ਼ੈਕਟਿਵ ਮੈਂਬਰਾਂ ਦੀ ਇਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਸੁਰਜੀਤ ਸਿੰਘ ਦੜਿਆਲਾ ਜਥੇਬੰਦਕ ਸਕੱਤਰ ਪੰਜਾਬ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਸੋਸਾਇਟੀ ਦੀਆਂ ਮੌਜੂਦਾ ਗਤੀਵਿਧੀਆਂ ਅਤੇ ਭਵਿੱਖੀ ਵਿਉਂਤਬੰਦੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੈਂਬਰਾਂ ਨੇ ਫ਼ੈਸਲਾ ਕੀਤਾ ਕਿ ਹਰਭਜਨ ਸਿੰਘ ਦੜਿਆਲਾ ਦੀ ਗੈਰ-ਹਾਜ਼ਰੀ ਦੌਰਾਨ ਸੁਖਮਿੰਦਰ ਸਿੰਘ ਜੱਬਲ ਸੋਸਾਇਟੀ ਦੀਆਂ ਜਥੇਬੰਦਕ ਅਤੇ ਸਮਾਜ ਭਲਾਈ ਨਾਲ ਸਬੰਧਿਤ ਗਤੀਵਿਧੀਆਂ ਦੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਸੋਸਾਇਟੀ ਦੇ ਅਹੁਦੇਦਾਰਾਂ ਅਤੇ ਐਗਜ਼ੈਕਟਿਵ ਮੈਂਬਰਾਂ ਵਲੋਂ ਨਵ-ਨਿਯੁਕਤ ਕਾਰਜਕਾਰੀ ਪੰਜਾਬ ਪ੍ਰਧਾਨ ਸੁਖਮਿੰਦਰ ਸਿੰਘ ਜੱਬਲ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਸੁਖਮਿੰਦਰ ਸਿੰਘ ਜੱਬਲ ਨੇ ਸਮੁੱਚੀ ਲੀਡਰਸ਼ਿਪ ਅਤੇ ਐਗਜ਼ੈਕਟਿਵ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੋਸਾਇਟੀ ਦੀਆਂ ਸਮਾਜ ਭਲਾਈ ਦੀਆਂ ਸੇਵਾਵਾਂ ਨੂੰ ਹੋਰ ਅੱਗੇ ਵਧਾਉਣ ਲਈ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਤੋਂ ਇਲਾਵਾ ਸੋਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪੰਜਾਬ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਵਿਦੇਸ਼ ਦੌਰੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਮੈਂਬਰਾਂ ਨੇ ਉਨ੍ਹਾਂ ਦੀ ਇਸ ਫੇਰੀ ਨੂੰ ਸੋਸਾਇਟੀ ਅਤੇ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਲਈ ਮਾਣ ਵਾਲੀ ਗੱਲ ਦੱਸਦਿਆਂ ਉਨ੍ਹਾਂ ਦੀ ਸੁਖਦ ਅਤੇ ਸਫਲ ਯਾਤਰਾ ਲਈ ਅਰਦਾਸ ਕੀਤੀ। ਇਸ ਮੌਕੇ ਸੋਸਾਇਟੀ ਦੇ ਚੇਅਰਮੈਨ ਪੰਜਾਬ ਭਗਵਾਨ ਸਿੰਘ ਦੜਿਆਲਾ ਨੇ ਕਿਹਾ ਕਿ ਹਰਭਜਨ ਸਿੰਘ ਦੜਿਆਲਾ ਨੇ ਸੋਸਾਇਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਵਿਚ ਹਮੇਸ਼ਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਅਗਵਾਈ ਹੇਠ ਜਥੇਬੰਦੀ ਨੇ ਸਮਾਜ ਸੇਵਾ ਦੇ ਖੇਤਰ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾਈ ਹੈ। ਇਸ ਮੌਕੇ ਹਰਭਜਨ ਸਿੰਘ ਦੜਿਆਲਾ ਨੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਦੇਸ਼ ਦੀ ਧਰਤੀ ’ਤੇ ਵੀ ਪੰਜਾਬ, ਸੋਸਾਇਟੀ ਅਤੇ ਰਾਮਗੜ੍ਹੀਆ ਭਾਈਚਾਰੇ ਦਾ ਨਾਮ ਰੌਸ਼ਨ ਕਰਨ ਲਈ ਵਚਨਬੱਧ ਰਹਿਣਗੇ। ਮੀਟਿੰਗ ਅਤੇ ਵਿਸ਼ੇਸ਼ ਮਿਲਣੀ ਦੌਰਾਨ ਸੁਖਵਿੰਦਰ ਸਿੰਘ ਸੰਨੀ ਸਰਪ੍ਰਸਤ ਪੰਜਾਬ, ਭਗਵਾਨ ਸਿੰਘ ਦੜਿਆਲਾ ਚੇਅਰਮੈਨ ਪੰਜਾਬ, ਪ੍ਰਮਜੀਤ ਸਿੰਘ ਕਲਸੀ ਸੀਨੀਅਰ ਸਲਾਹਕਾਰ ਪੰਜਾਬ, ਜਸਬੀਰ ਸਿੰਘ ਕਲਸੀ ਜਨਰਲ ਸਕੱਤਰ ਪੰਜਾਬ, ਨਿਰਵੈਰ ਸਿੰਘ ਸਿੰਧੀ ਸੀਨੀਅਰ ਮੀਤ ਪ੍ਰਧਾਨ ਪੰਜਾਬ, ਸਤਨਾਮ ਸਿੰਘ ਹਰਿਆਨ ਮੀਤ ਪ੍ਰਧਾਨ ਪੰਜਾਬ, ਬੂਟਾ ਸਿੰਘ ਹਰਿਆਨ ਮੀਤ ਪ੍ਰਧਾਨ ਪੰਜਾਬ, ਅੰਗਰੇਜ਼ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ, ਦਰਸ਼ਨ ਸਿੰਘ ਦੜਿਆਲਾ, ਅਵਤਾਰ ਸਿੰਘ ਦੜਿਆਲਾ, ਹਰਸੰਗੀਤ ਸਿੰਘ ਮਠਾੜੂ, ਕੁਲਦੀਪ ਸਿੰਘ ਪਨੇਸਰ, ਅਵਤਾਰ ਸਿੰਘ ਠੇਠੀ ਮੀਤ ਪ੍ਰਧਾਨ ਪੰਜਾਬ, ਪ੍ਰਦੀਪ ਸਿੰਘ ਭੁੱਲਰ ਮੀਤ ਪ੍ਰਧਾਨ ਪੰਜਾਬ, ਗੁਰਪ੍ਰੀਤ ਸਿੰਘ ਕਲਸੀ ਮੀਡੀਆ ਇੰਚਾਰਜ ਪੰਜਾਬ, ਸੁਖਚੈਨ ਸਿੰਘ ਨਾਗੀ ਵਾਈਸ ਚੇਅਰਮੈਨ ਪੰਜਾਬ, ਪ੍ਰੀਤਮ ਸਿੰਘ ਭੁੱਲਰ ਜ਼ਿਲ੍ਹਾ ਮੀਤ ਪ੍ਰਧਾਨ, ਬਲਦੇਵ ਸਿੰਘ ਜੱਬਲ ਜ਼ਿਲ੍ਹਾ ਸਲਾਹਕਾਰ, ਜਗਤਾਰ ਸਿੰਘ ਕਲਸੀ ਕੈਸ਼ੀਅਰ ਪੰਜਾਬ, ਰਾਜਦੀਪ ਸਿੰਘ ਵਸੀਰ ਮੈਂਬਰ ਆਦਿ ਨੇ ਸੁਖਮਿੰਦਰ ਸਿੰਘ ਜੱਬਲ ਦੀ ਨਿਯੁਕਤੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੋਸਾਇਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।