03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਐਸ.ਡੀ.ਐਮ. ਹਰਦੀਪ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ-ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਐਸ. ਡੀ.

ਅਜੀਤ ਡੈਸਕ 04-11-2026
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਐਸ.ਡੀ.ਐਮ ਗੁਰੂਹਰਸਹਾਏ ਹਰਦੀਪ ਸਿੰਘ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਇਸ ਦੇ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ ਹਰਦੀਪ ਸਿੰਘ ਨੇ ਪਿੰਡ ਚੁੱਘਾ, ਬਾਗੂ ਵਾਲਾ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੀ ਮਾਤਰਾ ਵਿਚ ਧੂੰਆਂ ਪੈਦਾ ਹੁੰਦਾ ਹੈ, ਜਿਸ ਕਾਰਨ ਹਵਾ ਪ੍ਰਦੂਸ਼ਿਤ ਹੁੰਦੀ ਹੈ। ਇਸ ਧੂੰਏਂ ਨਾਲ ਬਜ਼ੁਰਗਾਂ, ਬੱਚਿਆਂ ਅਤੇ ਸਾਹ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਸਾਹ ਲੈਣ ਵਿਚ ਭਾਰੀ ਦਿੱਕਤ ਆਉਂਦੀ ਹੈ। ਇਸ ਤੋਂ ਇਲਾਵਾ ਸੜਕਾਂ ’ਤੇ ਧੂੰਆਂ ਫੈਲਣ ਕਾਰਨ ਵਾਹਨ ਚਾਲਕਾਂ ਨੂੰ ਦੂਰ ਤੱਕ ਦੇਖਣ ਵਿਚ ਮੁਸ਼ਕਲ ਆਉਂਦੀ ਹੈ, ਜਿਸ ਨਾਲ ਸੜਕ ਹਾਦਸੇ ਵਾਪਰਨ ਦਾ ਖ਼ਤਰਾ ਵੀ ਵਧ ਜਾਂਦਾ ਹੈ। ਦੌਰੇ ਦੌਰਾਨ ਜਿੱਥੇ ਕਿਤੇ ਪਰਾਲੀ ਨੂੰ ਅੱਗ ਲੱਗੀ ਹੋਈ ਮਿਲੀ, ਉੱਥੇ ਐਸ.ਡੀ.ਐਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ, ਮਨੁੱਖੀ ਸਿਹਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਗਏ ਸੁਚੱਜੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਨੂੰ ਅਪਣਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ ਤਜਿੰਦਰ ਪਾਲ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ-ਜਤਿੰਦਰ ਸਿੰਘ ਸ਼ੰਟੀ ਅਗਲੀ ਖ਼ਬਰ ਸੁਖਮਿੰਦਰ ਸਿੰਘ ਜੱਬਲ ਸੰਭਾਲਣਗੇ ਸ. ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਪੰਜਾਬ ਪ੍ਰਧਾਨ ਦੀ ਕਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।