05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡਿਪਟੀ ਕਮਿਸ਼ਨਰ ,ਐਸ.ਡੀ.ਐਮ ਅਤੇ ਐਸ.ਐਸ.ਪੀ. ਵਲੋਂ ਡਰੱਗ ਹੌਟਸਪੌਟ ਬਸਤੀ ਗੁਰੂ ਕਰਮ ਸਿੰਘ ਦੇ ਸ਼ਮਸ਼ਾਨਘਾਟ ਦਾ ਵਿਸ਼ੇਸ਼ ਦੌਰਾ

ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਤਹਿਤ ਗੁਰੂਹਰਸਹਾਏ ਦੀ ਡਰੱਗ ਹੌਟਸਪੌਟ ਬਸਤੀ ਗੁਰੂ ਕਰਮ ਸਿੰਘ ਦੇ ਸ਼ਮਸ਼ਾਨਘਾਟ ਦਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਐਸ. ਐਸ.

ਅਜੀਤ ਡੈਸਕ 05-11-2026
ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਤਹਿਤ ਗੁਰੂਹਰਸਹਾਏ ਦੀ ਡਰੱਗ ਹੌਟਸਪੌਟ ਬਸਤੀ ਗੁਰੂ ਕਰਮ ਸਿੰਘ ਦੇ ਸ਼ਮਸ਼ਾਨਘਾਟ ਦਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵਲੋਂ ਸਥਾਨ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਡਰੱਗ ਹੌਟਸਪੌਟ ਖੇਤਰ ਵਿਚ ਕੀਤੇ ਜਾ ਰਹੇ ਸੁਧਾਰ ਕਾਰਜਾਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦਾ ਮੁੱਖ ਮਕਸਦ ਡਰੱਗ ਹੌਟਸਪੌਟ ਖੇਤਰਾਂ ਵਿਚੋਂ ਨਸ਼ਿਆਂ ਦੇ ਪ੍ਰਭਾਵ ਨੂੰ ਖ਼ਤਮ ਕਰਨਾ, ਇਲਾਕੇ ਦੀ ਸਫ਼ਾਈ ਅਤੇ ਵਾਤਾਵਰਨ ਵਿਚ ਸੁਧਾਰ ਲਿਆਉਣਾ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਆਪਸੀ ਤਾਲਮੇਲ ਨਾਲ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਡੀ.ਐਸ.ਪੀ ਗੁਰੂਹਰਸਹਾਏ ਤੇਜਿੰਦਰ ਪਾਲ ਸਿੰਘ, ਹਿਮਾਂਸ਼ੂ ਆਈ.ਏ.ਐਸ. (ਅੰਡਰ ਟਰੇਨਿੰਗ) ਸੁਪਰਡੈਂਟ ਕੇਵਲ ਕ੍ਰਿਸ਼ਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੋਰੀਆਂ ਅਤੇ ਸਨੈਚਿੰਗ ਕਰਨ ਵਾਲਿਆਂ ’ਤੇ ਫ਼ਿਰੋਜ਼ਪੁਰ ਪੁਲਿਸ ਦਾ ਸ਼ਿਕੰਜਾ-6 ਮੁਲਜ਼ਮ ਕਾਬੂ ਸੋਨਾ-ਚਾਂਦੀ ਦੇ ਗਹਿਣੇ, 5 ਮੋਬਾ... ਅਗਲੀ ਖ਼ਬਰ ਮਾੜੇ ਕਲਾ ਦੇ ਅਕਾਲੀ ਵਰਕਰਾਂ ਦੀ ਮਾਤਾ ਦੇ ਦਿਹਾਂਤ ’ਤੇ ਮਿੰਟੂ ਗਿੱਲ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।