06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਈ-ਵੇਸਟ ਮੈਨੇਜਮੈਂਟ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਜ਼ੀਰਾ, 5 ਨਵੰਬਰ (ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਈ-ਵੇਸਟ ਮੈਨੇਜਮੈਂਟ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਵਿਦਿਆਰਥੀਆਂ ਵਿਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਡਾ.

ਪੈਰਾਡਾਈਜ਼ ਸਕੂਲ ਦੇ ਵਿਦਿਆਰਥੀ ਰੈਲੀ ਦੀ ਸ਼ੁਰੂਆਤ ਦੌਰਾਨ। ਤਸਵੀਰ ਪ੍ਰਤਾਪ ਸਿੰਘ ਹੀਰਾ 06-11-2026
ਜ਼ੀਰਾ, 5 ਨਵੰਬਰ (ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਈ-ਵੇਸਟ ਮੈਨੇਜਮੈਂਟ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਵਿਦਿਆਰਥੀਆਂ ਵਿਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਡਾ.ਅਵਿਨਾਸ਼ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਈ-ਵੇਸਟ ਦੇ ਸਹੀ ਪ੍ਰਬੰਧ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਰੈਲੀ ਦੀ ਸ਼ੁਰੂਆਤ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ, ਈ-ਵੇਸਟ ਦਾ ਸਹੀ ਪ੍ਰਬੰਧਨ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸੌਂਹ ਵੀ ਚੁਕਾਈ ਗਈ। ਇਹ ਰੈਲੀ ਜ਼ੀਰਾ ਦੇ ਘੰਟਾ ਘਰ ਚੌਂਕ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ਵਿਚ ਹੁੰਦੀ ਹੋਈ ਸ਼ੇਰਾਂ ਵਾਲਾ ਚੌਂਕ ਵਿਖੇ ਸਮਾਪਤ ਹੋਈ। ਰੈਲੀ ਦੌਰਾਨ ਵਿਦਿਆਰਥੀਆਂ ਵਲੋਂ ਰਸਤੇ ਵਿਚ ਮਿਲਣ ਵਾਲੇ ਰਾਹਗੀਰਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਈ-ਵੇਸਟ ਦੇ ਸਹੀ ਨਿਪਟਾਰੇ, ਵਾਤਾਵਰਨ ਦੀ ਸੰਭਾਲ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਰੈਲੀ ਵਿਚ ਵਿਦਿਆਰਥੀਆ ਵਲੋਂ ਈ-ਵੇਸਟ ਮੈਨੇਜਮੈਂਟ ਅਤੇ ਨਸ਼ਾ ਮੁਕਤ ਸਮਾਜ ਨਾਲ ਸਬੰਧਿਤ ਜਾਗਰੂਕਤਾ ਬੈਨਰ ਵੀ ਫੜੇ ਹੋਏ ਸਨ। ਇਸ ਮੌਕੇ ਚੇਅਰਮੈਨ ਹਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਆਮ ਲੋਕਾਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ, ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਾ ਹੈ। ਰੈਲੀ ਦੌਰਾਨ ਐਚ.ਓ.ਡੀ. ਮੈਡਮ ਪਰਿਭਾਸ਼ਾ, ਮੋਨਿਕਾ, ਸੰਗੀਤਾ, ਪ੍ਰੋਗਰਾਮ ਅਫ਼ਸਰ ਅਰਵਿੰਦਰ ਸਿੰਘ, ਨਿਰਭੈ ਸਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨੁੱਕੜ ਨਾਟਕ ਰਾਹੀਂ ਡੀ.ਸੀ.ਐੱਮ. ਦੇ ਵਿਦਿਆਰਥੀਆਂ ਨੇ ਦਿੱਤਾ ਹਰਿਆਵਲ ਭਰੀ ਦੀਵਾਲੀ ਮਨਾਉਣ ਦਾ ਸੁਨੇਹਾ ਅਗਲੀ ਖ਼ਬਰ ਪੁਲਿਸ ਅਤੇ ਡਰੱਗ ਇੰਸਪੈਕਟਰ ਵਲੋਂ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।