07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਖੇਤਰਪਾਲ ਮੰਦਰ ਵਿਖੇ ਦੀਵਾਲੀ ਦੀਆਂ ਕੜਾਹੀਆਂ ਅੱਜ ਅਤੇ ਕੱਲ੍ਹ

ਗੁਰੂਹਰਸਹਾਏ, 6 ਨਵੰਬਰ (ਕਪਿਲ ਕੰਧਾਰੀ)-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਦੀਵਾਲੀ ਦੀਆਂ ਕੜਾਹੀਆਂ ਅੱਜ ਸ਼ਨੀਵਾਰ ਅਤੇ ਕੱਲ੍ਹ ਐਤਵਾਰ ਨੂੰ ਚੜ੍ਹਾਇਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਮੁੱਖ ਸੇਵਾਦਾਰ ਰਵੀ ਸ਼ਰਮਾ, ਸਨੀ ਮੈਣੀ, ਡਿੰਪਲ ਸਿਕਰੀ, ਲਵਲੀ ਮੈਣੀ ਅਤੇ ਸੋਨੂੰ ਬੱਬਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਅਤੇ ਦੀਵਾਲੀ ਵਾਲੇ ਦਿਨ ਵੱਡੀ ਗਿਣਤੀ ਵਿਚ ਸ਼ਰਧਾਲੂ ਬਾਬਾ ਖੇਤਰਪਾਲ ਦੇ ਦਰਬਾਰ ਵਿਖੇ ਨਤਮਸਤਕ ਹੋਣ ਲਈ ਪਹੁੰਚਣਗੇ।

ਮੰਦਰ ਦੇ ਮੁੱਖ ਸੇਵਾਦਾਰ ਰਵੀ ਸ਼ਰਮਾ। ਤਸਵੀਰ-ਕਪਿਲ ਕੰਧਾਰੀ 07-11-2026
ਗੁਰੂਹਰਸਹਾਏ, 6 ਨਵੰਬਰ (ਕਪਿਲ ਕੰਧਾਰੀ)-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਦੀਵਾਲੀ ਦੀਆਂ ਕੜਾਹੀਆਂ ਅੱਜ ਸ਼ਨੀਵਾਰ ਅਤੇ ਕੱਲ੍ਹ ਐਤਵਾਰ ਨੂੰ ਚੜ੍ਹਾਇਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਮੁੱਖ ਸੇਵਾਦਾਰ ਰਵੀ ਸ਼ਰਮਾ, ਸਨੀ ਮੈਣੀ, ਡਿੰਪਲ ਸਿਕਰੀ, ਲਵਲੀ ਮੈਣੀ ਅਤੇ ਸੋਨੂੰ ਬੱਬਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਅਤੇ ਦੀਵਾਲੀ ਵਾਲੇ ਦਿਨ ਵੱਡੀ ਗਿਣਤੀ ਵਿਚ ਸ਼ਰਧਾਲੂ ਬਾਬਾ ਖੇਤਰਪਾਲ ਦੇ ਦਰਬਾਰ ਵਿਖੇ ਨਤਮਸਤਕ ਹੋਣ ਲਈ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਆਪਣੇ ਘਰਾਂ ਵਿਚ ਸ਼ਰਧਾ ਨਾਲ ਕੜਾਹ ਪ੍ਰਸ਼ਾਦ ਤਿਆਰ ਕਰਕੇ ਦਰਬਾਰ ਵਿਚ ਚੜ੍ਹਾਉਂਦੇ ਹਨ। ਦੀਵਾਲੀ ਤੋਂ ਇਕ ਦਿਨ ਪਹਿਲਾਂ ਰਾਤ 12 ਵਜੇ ਤੋਂ ਬਾਅਦ ਹੀ ਮੰਦਰ ਵਿਖੇ ਸ਼ਰਧਾਲੂਆਂ ਦੀਆਂ ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਮੰਦਰ ਵਿਖੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵਲੋਂ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਂਦੀਆਂ ਹਨ।
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਚਾਰ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।