07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਦੇ ਸਨਮਾਨ ਲਈ ਸਮਾਗਮ ਕਰਵਾਇਆ

ਜ਼ੀਰਾ, 6 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਲਈ ਜਨ ਕਲਿਆਣ ਭਵਨ ਜ਼ੀਰਾ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਪੁੱਜੇ ਇਸ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਤਵੰਤ ਸਿੰਘ, ਸੀਨੀਅਰ ਸਹਾਇਕ ਸ੍ਰੀ ਰਾਜਿੰਦਰ ਕੁਮਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਕੀਤਾ ਗਿਆ।

ਅਜੀਤ ਡੈਸਕ 07-11-2026
ਜ਼ੀਰਾ, 6 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਲਈ ਜਨ ਕਲਿਆਣ ਭਵਨ ਜ਼ੀਰਾ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਪੁੱਜੇ ਇਸ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਤਵੰਤ ਸਿੰਘ, ਸੀਨੀਅਰ ਸਹਾਇਕ ਸ੍ਰੀ ਰਾਜਿੰਦਰ ਕੁਮਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਕੀਤਾ ਗਿਆ। ਸਮਾਗਮ ਵਿਚ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਸ੍ਰੀ ਨਰੇਸ਼ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਰਹੀ ਹੈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰਰੇਸ਼ਨ ਅਤੇ ਫਾਰਮ ਭਰਨ ਦੀ ਪ੍ਰਕਿਰਿਆ ਵਿਚ ਆਂਗਣਵਾੜੀ ਵਰਕਰਾਂ ਵਲੋਂ ਕੀਤੀ ਗਈ ਮਿਹਨਤ ਅਤੇ ਸਮਰਪਣ ਦੀ ਉਨ੍ਹਾਂ ਵਲੋਂ ਵਿਸ਼ੇਸ਼ ਸ਼ਲਾਘਾ ਕੀਤੀ ਗਈ ਉਨ੍ਹਾਂ ਦੱਸਿਆ ਕਿ ਹਲਕਾ ਜ਼ੀਰਾ ਵਿਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਕੁੱਲ 74,852 ਰਜਿਸਟ੍ਰਰੇਸ਼ਨਾਂ ਕੀਤੀਆਂ ਗਈਆਂ ਹਨ। ਇਸ ਸ਼ਲਾਘਾਯੋਗ ਕਾਰਜ ਲਈ ਸਮੂਹ ਆਂਗਣਵਾੜੀ ਵਰਕਰਾਂ ਨੂੰ ਕੁੱਲ 18,71,300 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਾਪਤੀ ਆਂਗਣਵਾੜੀ ਵਰਕਰਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਪ੍ਰਤੀਕ ਹੈ। ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀ ਸਤਵੰਤ ਸਿੰਘ ਨੇ ਵੀ ਆਂਗਣਵਾੜੀ ਵਰਕਰਾਂ ਵਲੋਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਬਲਾਕ ਸਮਿਤੀ ਜ਼ੀਰਾ ਦੇ ਚੇਅਰਮੈਨ ਬਲਦੇਵ ਸਿੰਘ, ਸਰਪੰਚ ਸਤਨਾਮ ਸਿੰਘ ਮਨਸੂਰਵਾਲ ਕਲਾਂ, ਬਲਾਕ ਕੋਆਰਡੀਨੇਟਰ ਲਖਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੰਗਰੂਰ ਦੀ ਇਨਸਾਫ਼ ਰੈਲੀ ’ਚ ਪਿੰਕੀ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ ਅਗਲੀ ਖ਼ਬਰ ਬਾਬਾ ਖੇਤਰਪਾਲ ਮੰਦਰ ਵਿਖੇ ਦੀਵਾਲੀ ਦੀਆਂ ਕੜਾਹੀਆਂ ਅੱਜ ਅਤੇ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।