10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਾਈ ਨਿਰਮਲ ਸਿੰਘ ਮੁਕਤਸਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਭਾਈ ਨਿਰਮਲ ਸਿੰਘ ਦੇ ਰਾਗੀ ਜਥੇ ਨੂੰ ਸਿਰੋਪਾਓ ਭੇਟ ਕਰਦੇ ਹੋਏ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਗੁਰਵਿੰਦਰ ਕੌਰ, ਹਰਜੀਤ ਕੌਰ ਅਤੇ ਹੋਰ। 08-11-2026
ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਮੁਕਤਸਰ ਸਾਹਿਬ ਵਾਲਿਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਪਹਿਲਾਂ ਭਾਈ ਚਰਨਜੀਤ ਸਿੰਘ ਹਜ਼ੂਰੀ ਰਾਗੀ ਨੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੀ ਸਮਾਪਤੀ ਉਪਰੰਤ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਗੁਰਵਿੰਦਰ ਕੌਰ, ਹਰਜੀਤ ਕੌਰ, ਰਣਜੀਤ ਸਿੰਘ ਅਤੇ ਹੋਰ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਅਤੇ ਸੇਵਾਦਾਰਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਗੁਰਵਿੰਦਰ ਕੌਰ ਨੇ ਕਿਹਾ ਕਿ ਮਾਤਾ ਸਾਹਿਬ ਕੌਰ ਦਾ ਜੀਵਨ ਸਿੱਖ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਸਥਾਨ ਰੱਖਦਾ ਹੈ। ਉਨ੍ਹਾਂ ਦਾ ਜੀਵਨ ਸਿੱਖ ਸੰਗਤ ਲਈ ਸੇਵਾ, ਸਿਦਕ, ਸਬਰ ਅਤੇ ਸਮਰਪਣ ਦੀ ਪ੍ਰੇਰਨਾ ਦਾ ਸਰੋਤ ਹੈ। ਅੰਤ ਵਿਚ ਸਮੂਹ ਸੰਗਤਾਂ ਨੇ ਮਿਲ ਬੈਠ ਕੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਜਗਜੀਤ ਸਿੰਘ ਜੱਗਾ, ਗੁਰਦੀਪ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ ਐਧਨ, ਦਲਜੀਤ ਸਿੰਘ ਗੋਂਦਾ, ਗੁਰਵਿੰਦਰ ਸਿੰਘ, ਵਿਪਨ, ਅਰਸ਼ਦੀਪ ਸਿੰਘ, ਮਨਪ੍ਰੀਤ ਸਿੰਘ ਨਾਰੰਗ, ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ, ਸੁਖਜੀਤ ਸਿੰਘ, ਮਾਨ ਸਿੰਘ, ਬਲਵਿੰਦਰ ਸਿੰਘ, ਗੁਰਨੂਰ ਸਿੰਘ, ਗੁਰਦਾਸ ਸਿੰਘ, ਜਸ਼ਨਪ੍ਰੀਤ ਸਿੰਘ, ਵਿਨੈ ਪ੍ਰਤਾਪ ਸਿੰਘ, ਚੰਨਪ੍ਰੀਤ ਸਿੰਘ ਖ਼ਾਲਸਾ ਸਮੇਤ ਹੋਰ ਸੇਵਾਦਾਰ ਅਤੇ ਭਾਰੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਦੋਸ਼ੀਆਂ ਨੂੰ ਪਰਚੇ ਵਿਚ ਨਾਮਜਦ ਨਾ ਕਰਨ ਤੇ ਭਾਕਿਯੂ ਖੋਸਾ ਵਲੋਂ ਥਾਣਾ ਸਿਟੀ ਜ਼ੀਰਾ ਅੱਗੇ ਧਰਨਾ- ਲਗਾਉਣ ਦੀ ਚੇਤਾਵਨੀ ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਤਿਉਹਾਰ ਮਨਾਉਣ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।