08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੌਂਫ਼ੀ ਇੰਟਰਨੈਸ਼ਨਲ ਸਕੂਲ ’ਚ ਦੀਵਾਲੀ ਉਤਸਵ ਧੂਮਧਾਮ ਨਾਲ ਮਨਾਇਆ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਮਦਨ ਗੋਪਾਲ ਰੋਡ ਸਥਿਤ ਕੌਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੰਪਲੈਕਸ ਨੂੰ ਰੰਗ-ਬਰੰਗੀਆਂ ਲਾਈਟਾਂ, ਫੁੱਲਾਂ, ਦੀਵਿਆਂ ਅਤੇ ਸੁੰਦਰ ਰੰਗੋਲੀਆਂ ਨਾਲ ਆਕਰਸ਼ਕ ਢੰਗ ਨਾਲ ਸਜਾਇਆ ਗਿਆ।

ਫ਼ਾਜ਼ਿਲਕਾ ਦੇ ਕੌਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਚ ਦੀਵਾਲੀ ਉਤਸਵ ਦੌਰਾਨ ਧਾਰਮਿਕ ਨਾਟਕ ਦੀ ਪੇਸ਼ਕਾਰੀ ਕਰਦੇ ਹੋਏ ਛੋਟੇ-ਛੋਟੇ ਬੱਚੇ। ਅਜੀਤ ਤਸਵੀਰ 08-11-2026
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਮਦਨ ਗੋਪਾਲ ਰੋਡ ਸਥਿਤ ਕੌਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੰਪਲੈਕਸ ਨੂੰ ਰੰਗ-ਬਰੰਗੀਆਂ ਲਾਈਟਾਂ, ਫੁੱਲਾਂ, ਦੀਵਿਆਂ ਅਤੇ ਸੁੰਦਰ ਰੰਗੋਲੀਆਂ ਨਾਲ ਆਕਰਸ਼ਕ ਢੰਗ ਨਾਲ ਸਜਾਇਆ ਗਿਆ। ਪੂਰੇ ਸਕੂਲ ਵਿਚ ਚਾਨਣ, ਖ਼ੁਸ਼ੀਆਂ ਅਤੇ ਉਲਾਸ ਦਾ ਮਾਹੌਲ ਦੇਖਣ ਨੂੰ ਮਿਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਗੌਰਵ ਝੀਂਝਾ ਅਤੇ ਪ੍ਰਿੰਸੀਪਲ ਸੁਨੀਤਾ ਗੁੰਬਰ ਨੇ ਜੋਤ ਜਗਾ ਕੇ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਦੀਵਾ ਸਜਾਵਟ, ਰੰਗੋਲੀ ਬਣਾਉਣ, ਗ੍ਰੀਟਿੰਗ ਕਾਰਡ ਬਣਾਉਣ ਅਤੇ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਗਣੇਸ਼ ਵੰਦਨਾ ਦੀ ਪੇਸ਼ਕਾਰੀ ਨਾਲ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਪਲੇਅ ਗਰੁੱਪ, ਨਰਸਰੀ, ਐੱਲ.ਕੇ.ਜੀ.ਅਤੇ ਯੂ.ਕੇ.ਜੀ. ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਰਾਮ ਦੇ ਵਨਵਾਸ ਅਤੇ ਉਨ੍ਹਾਂ ਦੇ ਅਯੋਧਿਆ ਵਾਪਸ ਪਰਤਣ ਤੋਂ ਬਾਅਦ ਰਾਜ-ਤਿਲਕ ਦੀਆਂ ਘਟਨਾਵਾਂ ਨੂੰ ਨਾਟਕ ਰਾਹੀਂ ਪੇਸ਼ ਕੀਤਾ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਧਾਰਮਿਕ ਅਤੇ ਸਭਿਆਚਾਰਕ ਪਰੰਪਰਾਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ ਸੁਨੀਤਾ ਗੁੰਬਰ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੁਰੱਖਿਅਤ ਅਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਪਟਾਕਿਆਂ ਤੋਂ ਦੂਰ ਰਹਿਣ ਅਤੇ ਪ੍ਰਦੂਸ਼ਣ ਨਾ ਫੈਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਅਤੇ ਚਾਨਣ ਦਾ ਤਿਉਹਾਰ ਹੈ। ਇਸ ਨੂੰ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਮਨਾਉਣਾ ਚਾਹੀਦਾ ਹੈ। ਵੱਖ-ਵੱਖ ਗਤੀਵਿਧੀਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਨੇ ਦੀਵਾਲੀ ਉਤਸਵ ਨੂੰ ਯਾਦਗਾਰੀ ਬਣਾ ਦਿੱਤਾ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਅਤੇ ਡੀ.ਏ.ਪੀ ਖਾਦ ਦੀ ਕਿੱਲਤ ਨੇ ਕਿਸਾਨਾਂ ਨੂੰ ਕੀਤਾ ਪ੍ਰੇਸ਼ਾਨ-ਜਗਜੀਤ ਸਿੰਘ ਸੰਧੂ ਅਗਲੀ ਖ਼ਬਰ ਮਾਨਵ ਮੰਦਰ ਮਾਡਲ ਸਕੂਲ ਵਿਖੇ ਦੀਵਾਲੀ ਨੂੰ ਸਮਰਪਿਤ ਸਭਿਆਚਾਰਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।