08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

12 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਵੋਕੇਸ਼ਨਲ ਅਧਿਆਪਕਾਂ ਨੂੰ ਰੈਗੂਲਰ ਹੋਣ ਦੀ ਉਡੀਕ

ਮੁੱਦਕੀ, 7 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਿੱਖਿਆ ਕ੍ਰਾਂਤੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਸਰਕਾਰੀ ਸਕੂਲਾਂ ਵਿਚ ਪਿਛਲੇ ਕਰੀਬ 12 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਆਊਟਸੋਰਸ ਐਨ. ਐੱਸ.

ਅਜੀਤ ਡੈਸਕ 08-11-2026
ਮੁੱਦਕੀ, 7 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਿੱਖਿਆ ਕ੍ਰਾਂਤੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਸਰਕਾਰੀ ਸਕੂਲਾਂ ਵਿਚ ਪਿਛਲੇ ਕਰੀਬ 12 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਆਊਟਸੋਰਸ ਐਨ.ਐੱਸ.ਕਿਊ.ਐਫ. (ਵੋਕੇਸ਼ਨਲ) ਅਧਿਆਪਕ ਇਸ ਵਾਰ ਵੀ ਰੈਗੂਲਰ ਹੋਣ ਦੀ ਆਸ ਵਿਚ ਦੀਵਾਲੀ ਮੌਕੇ ਨਿਰਾਸ਼ ਰਹੇ। ਸਰਕਾਰ ਵਲੋਂ ਰੈਗੂਲਰ ਕਰਨ ਸਬੰਧੀ ਕੋਈ ਨੋਟੀਫ਼ਿਕੇਸ਼ਨ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਅਧਿਆਪਕਾਂ ਵਲੋਂ ਕਾਲੀ ਦੀਵਾਲੀ ਮਨਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਬਲਜੀਤ ਸਿੰਘ ਮੁੱਦਕੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਐਨ.ਐੱਸ.ਕਿਊ.ਐਫ. ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਅਤੇ ਲਾਰੇ ਹੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਉਸ ਸਮੇਂ ਖੋਖਲੇ ਨਜ਼ਰ ਆਉਂਦੇ ਹਨ, ਜਦੋਂ ਸਾਲਾਂ ਤੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇ ਰਹੇ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਅਜੇ ਤੱਕ ਰੈਗੂਲਰ ਨਾ ਕੀਤੇ ਜਾਣ ਕਾਰਨ ਸਮੁੱਚੇ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚੱਲਦਿਆਂ ਪੰਜਾਬ ਭਰ ਦੇ ਐਨ.ਐੱਸ.ਕਿਊ.ਐਫ. ਅਧਿਆਪਕਾਂ ਵਲੋਂ ਇਸ ਵਾਰ ਕਾਲੀ ਦੀਵਾਲੀ ਮਨਾਈ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਸਬੰਧੀ ਜਲਦ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਬਲਜੀਤ ਸਿੰਘ ਮੁੱਦਕੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਐਨ.ਐੱਸ.ਕਿਊ.ਐਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ ’ਤੇ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦਾ ਸਿਆਸੀ ਨੁਕਸਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਐਨ.ਐੱਸ.ਕਿਊ.ਐਫ. ਅਧਿਆਪਕਾਂ ਵਲੋਂ ਕਾਲੇ ਕੱਪੜੇ ਪਹਿਨ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ।
ਪਿਛਲੀ ਖ਼ਬਰ ਗੁਰਦੁਆਰਾ ਡੇਰਾ ਹਰਨਾਮੁਸਰ, ਨਾਨਕਸਰ ਜ਼ੀਰਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਦੀ ਬਰਸੀ ਮਨਾਈ ਅਗਲੀ ਖ਼ਬਰ ਭਾਜਪਾ ਆਗੂ ਦੀਪਕ ਸ਼ਰਮਾ ਨੇ ਇਲਾਕਾ ਵਾਸੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।