10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਬਾਬਾ ਸ੍ਰੀ ਵਿਸ਼ਵਕਰਮਾ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂਹਰਸਹਾਏ ਵਿਖੇ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਅਤੇ ਸ਼ੁੱਭ ਮੌਕੇ ’ਤੇ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜਦਾ ਹੋਇਆ ਢਾਡੀ ਜਥਾ ਅਤੇ ਬੈਠੀ ਹੋਈ ਸੰਗਤ। ਤਸਵੀਰ-ਕਪਿਲ ਕੰਧਾਰੀ 10-11-2026
ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂਹਰਸਹਾਏ ਵਿਖੇ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਅਤੇ ਸ਼ੁੱਭ ਮੌਕੇ ’ਤੇ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੁਕਮ ਸਿੰਘ ਸਾਧੂ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਦੀ ਪ੍ਰਬੰਧਕ ਕਮੇਟੀ ਵਲੋਂ 7 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਪੂਰੀ ਸ਼ਰਧਾ ਅਤੇ ਮਰਿਆਦਾ ਅਨੁਸਾਰ ਪਾਏ ਗਏ। ਭੋਗ ਉਪਰੰਤ ਭਾਈ ਅਮਰੀਕ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਢਾਡੀ ਜਥਾ ਭਾਈ ਬਲਵਿੰਦਰ ਸਿੰਘ ਬਗੀਚਾ ਭਾਈ ਰੂਪਾ ਵਾਲਿਆਂ ਵਲੋਂ ਢਾਡੀ ਵਾਰਾਂ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਅਤੇ ਨਤਮਸਤਕ ਹੋ ਕੇ ਬਾਬਾ ਵਿਸ਼ਵਕਰਮਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ, ਆਮ ਆਦਮੀ ਪਾਰਟੀ ਤੋਂ ਬੀ.ਸੀ. ਵਿੰਗ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਬਰਾੜ ਮੋਠਾ ਵਾਲਾ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਪਵਿੱਤਰ ਸਮਾਗਮ ਦੌਰਾਨ ਗੁਰੂ ਘਰ ਵਿਖੇ ਪਹੁੰਚੀਆਂ ਸੰਗਤਾਂ ਲਈ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸਮੁੱਚਾ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ।
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਜ਼ੀਰਾ ਨੇ ਪ੍ਰਕਿਰਤੀ ਕਲੱਬ ਜ਼ੀਰਾ ਦੇ ਸਹਿਯੋਗ ਨਾਲ 25 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ ਅਗਲੀ ਖ਼ਬਰ ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।