ਬਾਬਾ ਵਿਸ਼ਵਕਰਮਾ ਦਿਵਸ ਮੌਕੇ ਮੋਂਟੂ ਵੋਹਰਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)–ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਪਾਵਨ ਮੌਕੇ ’ਤੇ ਗੁਰੂਹਰਸਹਾਏ ਸਥਿਤ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਵੋਹਰਾ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਚਰਨਾਂ ਵਿਚ ਨਤਮਸਤਕ ਹੋਏ।
ਅਜੀਤ ਡੈਸਕ
10-11-2026