ਪ੍ਰਕਿਰਤੀ ਕਲੱਬ ਦੀ ਮਹੀਨੇਵਾਰ ਮੀਟਿੰਗ ਹੋਈ
ਜ਼ੀਰਾ, 9 ਨਵੰਬਰ (ਪ੍ਰਤਾਪ ਸਿੰਘ ਹੀਰਾ)-ਪ੍ਰਕਿਰਤੀ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਜੀਵਨ ਮੱਲ ਸਕੂਲ ਦੇ ਪ੍ਰਕਿਰਤੀ ਪਾਰਕ ਵਿਚ ਸੰਸਥਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕੀਤੀ ਗਈ ਮੀਟਿੰਗ ਦੌਰਾਨ ਜਨਰਲ ਸਕੱਤਰ ਚਰਨਪ੍ਰੀਤ ਸਿੰਘ ਸੋਨੂੰ ਖਜ਼ਾਨਚੀ ਅਵਤਾਰ ਸਿੰਘ ਕਾਨੂੰਗੋ ਵਲੋਂ ਅਕਤੂਬਰ ਮਹੀਨੇ ਦਾ ਕਲੱਬ ਦਾ ਹਿਸਾਬ ਪੇਸ਼ ਕੀਤਾ ਗਿਆ। ਜੋ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਤੇ ਇਸ ਮਹੀਨੇ ਵਿਚ ਕੀਤੇ ਗਏ ਕੰਮਾਂ ਦੀ ਸਮੂਹ ਮੈਂਬਰਾਂ ਵਲੋਂ ਤਸੱਲੀ ਪ੍ਰਗਟ ਕੀਤੀ ਗਈ।
ਅਜੀਤ ਡੈਸਕ
10-11-2026