10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਰੋਡਵੇਜ਼ ਦੀ ਬੱਸ ਮਿੱਟੀ ਨਾਲ ਭਰੀ ਟਰਾਲੀ ਨਾਲ ਟਕਰਾਈ

ਜ਼ੀਰਾ, 10 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਤੋਂ ਹੁਸ਼ਿਆਰਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਇਕ ਬੱਸ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਅੱਗੇ ਜਾ ਰਹੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਅਜੀਤ ਡੈਸਕ 11-11-2026
ਜ਼ੀਰਾ, 10 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਤੋਂ ਹੁਸ਼ਿਆਰਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਇਕ ਬੱਸ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਅੱਗੇ ਜਾ ਰਹੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਦਕਿ ਬੱਸ ਵਿਚਲੀਆਂ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡਿਪੂ ਦੀ ਬੱਸ ਨੰਬਰ ਪੀ.ਬੀ. 05- 5875 ਅੱਜ ਸਵੇਰੇ ਕਰੀਬ 5:30 ਵਜੇ ਫ਼ਿਰੋਜ਼ਪੁਰ ਤੋਂ ਹੁਸ਼ਿਆਰਪੁਰ ਲਈ ਰਵਾਨਾ ਹੋਈ ਸੀ। ਜਦੋਂ ਬੱਸ ਜ਼ੀਰਾ ਤੋਂ ਅੱਗੇ ਪਿੰਡ ਲੌਂਗੀਵਿੰਡ ਨੇੜੇ ਪਹੁੰਚੀ ਤਾਂ ਸੰਘਣੀ ਧੁੰਦ ਕਾਰਨ ਘੱਟ ਨਜ਼ਰ ਆਉਣ ਕਰਕੇ ਅੱਗੇ ਜਾ ਰਹੀ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਪਿੱਛੋਂ ਜ਼ਬਰਦਸਤ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਦੌਰਾਨ ਡਰਾਈਵਰ ਦੁੱਲਾ ਸਿੰਘ ਪੁੱਤਰ/ਵਾਸੀ ਪਿੰਡ ਮਰੂੜ ਅਤੇ ਕੰਡਕਟਰ ਅਮਨਦੀਪ ਸਿੰਘ ਵਾਸੀ ਵਾੜਾ ਪੋਹਵਿੰਡ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਸੁਖਮਨੀ ਹਸਪਤਾਲ ਜ਼ੀਰਾ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੌਰਾਨ ਬੱਸ ਵਿਚ ਸਵਾਰ ਕੁਝ ਯਾਤਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ।
ਪਿਛਲੀ ਖ਼ਬਰ ਗੁਰੂਹਰਸਹਾਏ ਦੀ ਰੇਲਵੇ ਬਸਤੀ ਵਿਚੋਂ ਦਿਨ-ਦਿਹਾੜੇ ਪੱਤਰਕਾਰ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।