10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰੂਹਰਸਹਾਏ ਦੀ ਰੇਲਵੇ ਬਸਤੀ ਵਿਚੋਂ ਦਿਨ-ਦਿਹਾੜੇ ਪੱਤਰਕਾਰ ਦਾ ਮੋਟਰਸਾਈਕਲ ਚੋਰੀ

ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਵਾਹਨ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਵੀ ਵਾਹਨ ਚੋਰੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ।

ਅਜੀਤ ਡੈਸਕ 11-11-2026
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਵਾਹਨ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਵੀ ਵਾਹਨ ਚੋਰੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਅਜਿਹਾ ਹੀ ਇਕ ਮਾਮਲਾ ਗੁਰੂਹਰਸਹਾਏ ਦੀ ਰੇਲਵੇ ਬਸਤੀ ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਰਵਿੰਦਰ ਕੁਮਾਰ ਮੋਂਗਾ ਦਾ ਮੋਟਰਸਾਈਕਲ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ। ਇਸ ਸਬੰਧੀ ਥਾਣਾ ਗੁਰੂਹਰਸਹਾਏ ਦੇ ਮੁੱਖ ਅਫ਼ਸਰ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਪੱਤਰਕਾਰ ਰਵਿੰਦਰ ਕੁਮਾਰ ਮੋਂਗਾ ਨੇ ਦੱਸਿਆ ਕਿ 10 ਨਵੰਬਰ ਨੂੰ ਸਵੇਰੇ ਕਰੀਬ 11 ਵਜੇ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਰੇਲਵੇ ਬਸਤੀ ਵਿਖੇ ਦੁਕਾਨ ਦੇ ਅੰਦਰ ਲਾਕ ਲਗਾ ਕੇ ਖੜ੍ਹਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਕੁੱਝ ਸਮੇਂ ਬਾਅਦ ਵਾਪਸ ਆਏ ਤਾਂ ਉਨ੍ਹਾਂ ਦਾ ਮੋਟਰਸਾਈਕਲ ਉੱਥੋਂ ਗ਼ਾਇਬ ਸੀ। ਮੋਟਰਸਾਈਕਲ ਚੋਰੀ ਹੋਣ ਦਾ ਪਤਾ ਲੱਗਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਪੱਧਰ ’ਤੇ ਆਸ-ਪਾਸ ਦੇ ਇਲਾਕੇ ਅਤੇ ਵੱਖ-ਵੱਖ ਥਾਵਾਂ ’ਤੇ ਕਾਫੀ ਭਾਲ ਕੀਤੀ, ਪਰੰਤੂ ਮੋਟਰਸਾਈਕਲ ਸਬੰਧੀ ਕੋਈ ਸੁਰਾਗ ਨਹੀਂ ਮਿਲ ਸਕਿਆ। ਇਸ ਤੋਂ ਬਾਅਦ ਉਨ੍ਹਾਂ ਵਲੋਂ ਥਾਣਾ ਗੁਰੂਹਰਸਹਾਏ ਵਿਖੇ ਲਿਖਤੀ ਦਰਖਾਸਤ ਦੇ ਕੇ ਪੁਲਿਸ ਪ੍ਰਸ਼ਾਸਨ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਪੱਤਰਕਾਰ ਰਵਿੰਦਰ ਕੁਮਾਰ ਮੋਂਗਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰੀ ਹੋਏ ਮੋਟਰਸਾਈਕਲ ਦੀ ਭਾਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਅਣਪਛਾਤੇ ਚੋਰਾਂ ਦਾ ਪਤਾ ਲਗਾ ਕੇ ਮੋਟਰਸਾਈਕਲ ਬਰਾਮਦ ਕਰਵਾਇਆ ਜਾਵੇ। ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਵਾਹਨ ਚੋਰੀ ਦੀਆਂ ਘਟਨਾਵਾਂ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਇਲਾਕਾ ਨਿਵਾਸੀਆਂ ਨੇ ਵੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਗਸ਼ਤ ਤੇਜ਼ ਕੀਤੀ ਜਾਵੇ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ 16 ਨਵੰਬਰ ਤੋਂ ਹੜਤਾਲ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਦਾ ਐਲਾਨ ਅਗਲੀ ਖ਼ਬਰ ਪੰਜਾਬ ਰੋਡਵੇਜ਼ ਦੀ ਬੱਸ ਮਿੱਟੀ ਨਾਲ ਭਰੀ ਟਰਾਲੀ ਨਾਲ ਟਕਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।