10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਬਾਰੇ ਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਮਿਲਿਆ ਅਤਿ-ਆਧੁਨਿਕ ਕਲਾਸ-ਰੂਮ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕੀਤਾ ਉਦਘਾਟਨ, ਵਿਦਿਆਰਥੀਆਂ ਨੂੰ ਕੀਤਾ ਸਮਰਪਿਤ

ਫ਼ਿਰੋਜ਼ਪੁਰ, 10 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿੱਖਿਆ ਕ੍ਰਾਂਤੀ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡ ਬਾਰੇ ਕੇ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਤਿ-ਆਧੁਨਿਕ ਕਲਾਸ-ਰੂਮ ਦਾ ਉਦਘਾਟਨ ਕੀਤਾ ਗਿਆ।

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਬਾਰੇ ਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਣੇ ਅਤਿ-ਆਧੁਨਿਕ ਕਲਾਸ-ਰੂਮ ਦਾ ਉਦਘਾਟਨ ਕਰਨ ਸਮੇਂ ਵਿਧਾਇਕ ਭੁੱਲਰ ਅਤੇ ਹੋਰ। ਅਜੀਤ ਤਸਵੀਰ 11-11-2026
ਫ਼ਿਰੋਜ਼ਪੁਰ, 10 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿੱਖਿਆ ਕ੍ਰਾਂਤੀ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਪਿੰਡ ਬਾਰੇ ਕੇ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਤਿ-ਆਧੁਨਿਕ ਕਲਾਸ-ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਨਾਲ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਕਲਾਸ-ਰੂਮ ਦਾ ਉਦਘਾਟਨ ਕਰਕੇ ਇਸ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਵਿਧਾਇਕ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਜਾਂ ਸਮਾਜਿਕ ਪਿਛੋਕੜ ਦੀ ਪ੍ਰਵਾਹ ਕੀਤੇ ਬਿਨਾਂ ਹਰ ਬੱਚੇ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਾਪਤ ਕਰਨ ਦਾ ਬਰਾਬਰ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਤਿ-ਆਧੁਨਿਕ ਕਲਾਸ-ਰੂਮਾਂ ਦੀ ਉਸਾਰੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਅਤੇ ਸੁਖਾਵਾਂ ਮਾਹੌਲ ਮਿਲੇਗਾ। ਚੇਅਰਮੈਨ ਹਰਮੀਤ ਸਿੰਘ ਖਾਈ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਅਤੇ ਸੂਬੇ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਵਲੋਂ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਵੀ ਸ਼ਹਿਰੀ ਸਕੂਲਾਂ ਵਰਗੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਅੱਗੇ ਵਧਣ ਦੇ ਬਿਹਤਰ ਮੌਕੇ ਮਿਲਣਗੇ। ਚੇਅਰਮੈਨ ਹਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੰਕਲਪ ਹੈ ਕਿ ਹਰ ਬੱਚੇ ਨੂੰ ਬਿਹਤਰ ਸਿੱਖਿਆ ਮਿਲੇ ਅਤੇ ਪੰਜਾਬ ਦਾ ਹਰ ਬੱਚਾ ਪੜ੍ਹ-ਲਿਖ ਕੇ ਸੂਬੇ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਇਹ ਉਪਰਾਲੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਨੀਂਹ ਸਾਬਤ ਹੋਣਗੇ। ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਦਾ ਲਾਭ ਆਖ਼ਰੀ ਕਤਾਰ ਵਿਚ ਖੜ੍ਹੇ ਬੱਚੇ ਤੱਕ ਪਹੁੰਚਾਉਣਾ ਹੀ ਅਸਲ ਸਿੱਖਿਆ ਕ੍ਰਾਂਤੀ ਹੈ। ਇਸ ਮੌਕੇ ਹਿਮਾਂਸ਼ੂ ਠੱਕਰ ਨਿੱਜੀ ਸਕੱਤਰ, ਨਿਰਮਲਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ, ਗੁਰਭੇਜ ਸਿੰਘ, ਨਿਸ਼ਾਨ ਸਿੰਘ ਸਰਪੰਚ, ਸਰਪੰਚ ਮਨਜੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਵਲੋਂ 13 ਏਕੜ ਰਕਬੇ ਵਿਚ ਸੁਪਰ ਸੀਡਰ ਨਾਲ ਝੋਨੇ ਦੀ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਕਿਸਾਨਾਂ ਦਾ ਇਹ ਉਪਰਾਲਾ... ਅਗਲੀ ਖ਼ਬਰ ਸਕੂਲਾਂ,ਕਾਲਜਾਂ ਵਿਚ ਦੋ ਰੋਜ਼ਾ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।