10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਿਸਾਨਾਂ ਵਲੋਂ 13 ਏਕੜ ਰਕਬੇ ਵਿਚ ਸੁਪਰ ਸੀਡਰ ਨਾਲ ਝੋਨੇ ਦੀ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਕਿਸਾਨਾਂ ਦਾ ਇਹ ਉਪਰਾਲਾ ਹੋਰ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ-ਮੁੱਖ ਖੇਤੀਬਾੜੀ ਅਫ਼ਸਰ

ਮੱਖੂ,10 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 11-11-2026
ਮੱਖੂ,10 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਲਾਕ ਮੱਖੂ ਦੇ ਪਿੰਡ ਅਮੀਰ ਸ਼ਾਹ ਵਾਲਾ ਦੇ ਅਗਾਂਹਵਧੂ ਕਿਸਾਨ ਗੁਰਮੀਤ ਸਿੰਘ ਪੁੱਤਰ ਰੇਸ਼ਮ ਸਿੰਘ ਅਤੇ ਸਾਹਿਬਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਲੋਂ ਆਪਣੇ 13 ਏਕੜ ਰਕਬੇ ਵਿਚ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਕੀਤਾ ਗਿਆ। ਕਿਸਾਨਾਂ ਵਲੋਂ ਅਪਣਾਈ ਗਈ ਇਹ ਤਕਨੀਕ ਵਾਤਾਵਰਨ ਦੀ ਸੰਭਾਲ ਅਤੇ ਟਿਕਾਊ ਖੇਤੀਬਾੜੀ ਵੱਲ ਇਕ ਸ਼ਲਾਘਾਯੋਗ ਕਦਮ ਹੈ। ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਪੀਰ ਮੁਹੰਮਦ ਅਤੇ ਟੀ.ਏ. ਹਰਕਮਲ ਸਿੰਘ ਵਲੋਂ ਖੇਤ ਦਾ ਦੌਰਾ ਕਰਕੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਵਿਚ ਮੌਜੂਦ ਲਾਭਦਾਇਕ ਸੂਖਮ ਜੀਵ ਅਤੇ ਮਿੱਟੀ ਦੇ ਜੈਵਿਕ ਤੱਤ ਵੀ ਪ੍ਰਭਾਵਿਤ ਹੁੰਦੇ ਹਨ। ਇਸ ਦੇ ਉਲਟ, ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਰਾਹੀਂ ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿਚ ਹੀ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵਲੋਂ ਸੁਝਾਈਆਂ ਗਈਆਂ ਵਿਗਿਆਨਕ ਤਕਨੀਕਾਂ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਖੇਤ ਵਿਚ ਪ੍ਰਬੰਧਨ ਕਰਨ ਨਾਲ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿਚ ਸੁਧਾਰ ਅਤੇ ਖੇਤੀਬਾੜੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਉਣ ਵਿਚ ਵੀ ਮਦਦ ਮਿਲਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਗੁਰਮੀਤ ਸਿੰਘ ਅਤੇ ਸਾਹਿਬਦੀਪ ਸਿੰਘ ਵਲੋਂ ਕੀਤੇ ਗਏ ਇਸ ਉਪਰਾਲੇ ਤੋਂ ਪ੍ਰੇਰਨਾ ਲੈ ਕੇ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਪਣਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਸਦਰ ਪੁਲਿਸ ਜ਼ੀਰਾ ਵਲੋਂ ਪਰਾਲੀ ਨੂੰ ਅੱਗ ਲਾਉਣ ’ਤੇ ਕਿਸਾਨਾਂ ਉੱਤੇ ਪਰਚੇ ਦਰਜ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਬਾਰੇ ਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਮਿਲਿਆ ਅਤਿ-ਆਧੁਨਿਕ ਕਲਾਸ-ਰੂਮ ਵਿਧਾਇਕ ਰਣਬੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।