10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਰਾ-ਭੈਣ ਦੇ ਪਿਆਰ ਅਤੇ ਸਨੇਹ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਮਨਾਇਆ

ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਰਾ ਅਤੇ ਭੈਣ ਦੇ ਪਿਆਰ, ਆਪਸੀ ਸਨੇਹ ਅਤੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭੈਣਾਂ ਵਲੋਂ ਆਪਣੇ ਭਰਾਵਾਂ ਦੇ ਮੱਥੇ ’ਤੇ ਤਿਲਕ ਲਗਾ ਕੇ ਉਨ੍ਹਾਂ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਖ਼ੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ ਗਈ।

ਅਜੀਤ ਡੈਸਕ 11-11-2026
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਰਾ ਅਤੇ ਭੈਣ ਦੇ ਪਿਆਰ, ਆਪਸੀ ਸਨੇਹ ਅਤੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਭਾਈ ਦੂਜ ਦਾ ਤਿਉਹਾਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭੈਣਾਂ ਵਲੋਂ ਆਪਣੇ ਭਰਾਵਾਂ ਦੇ ਮੱਥੇ ’ਤੇ ਤਿਲਕ ਲਗਾ ਕੇ ਉਨ੍ਹਾਂ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਖ਼ੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ ਗਈ। ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਭੈਣਾਂ ਅਤੇ ਭਰਾਵਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਜਿੱਥੇ ਵਿਆਹੀਆਂ ਹੋਈਆਂ ਭੈਣਾਂ ਆਪਣੇ ਭਰਾਵਾਂ ਨੂੰ ਤਿਲਕ ਲਗਾਉਣ ਲਈ ਉਨ੍ਹਾਂ ਦੇ ਘਰ ਪਹੁੰਚੀਆਂ, ਉੱਥੇ ਹੀ ਕਈ ਥਾਵਾਂ ’ਤੇ ਭਰਾ ਵੀ ਆਪਣੀਆਂ ਭੈਣਾਂ ਦੇ ਘਰ ਜਾ ਕੇ ਇਸ ਤਿਉਹਾਰ ਦੀਆਂ ਖ਼ੁਸ਼ੀਆਂ ਵਿਚ ਸ਼ਾਮਲ ਹੋਏ। ਭੈਣਾਂ ਨੇ ਆਪਣੇ ਭਰਾਵਾਂ ਦਾ ਤਿਲਕ ਕਰਕੇ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੀ ਸੁੱਖ-ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਭਰਾਵਾਂ ਵਲੋਂ ਵੀ ਆਪਣੀਆਂ ਭੈਣਾਂ ਨੂੰ ਤੋਹਫ਼ੇ ਦੇ ਕੇ ਉਨ੍ਹਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਭਸੀਨ ਪੈਲਸ ਦੀ ਕਿਚਨ ਵਿਖੇ ਅਚਨਚੇਤ ਚੈਕਿੰਗ ਚੀਸ ਚਿੱਲੀ ਦਾ ਸੈਂਪਲ ਭਰਿਆ, ਸਫ਼ਾਈ ਸਬੰਧ... ਅਗਲੀ ਖ਼ਬਰ ਸਦਰ ਪੁਲਿਸ ਜ਼ੀਰਾ ਵਲੋਂ ਪਰਾਲੀ ਨੂੰ ਅੱਗ ਲਾਉਣ ’ਤੇ ਕਿਸਾਨਾਂ ਉੱਤੇ ਪਰਚੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।