11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਦਰ ਥਾਣਾ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ, 10 ਨਵੰਬਰ (ਗੁਰਿੰਦਰ ਸਿੰਘ)-ਸਦਰ ਥਾਣਾ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਅਜੀਤ ਡੈਸਕ 11-11-2026
ਫ਼ਿਰੋਜ਼ਪੁਰ, 10 ਨਵੰਬਰ (ਗੁਰਿੰਦਰ ਸਿੰਘ)-ਸਦਰ ਥਾਣਾ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਾਥੀ ਪੁਲਿਸ ਮੁਲਾਜ਼ਮਾਂ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਪਾਰਟੀ ਨੇ ਸੀ.ਆਰ.ਪੀ.ਐੱਫ. ਗਰਾਊਂਡ ਨੇੜੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਪਿੰਡ ਸੁਲਤਾਨਵਾਲਾ ਥਾਣਾ ਆਰਿਫ਼ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਸਬੰਧਿਤ ਧਾਰਾਵਾਂ 21/61/85 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਵੀਪ ਮੁਹਿੰਮ ਤਹਿਤ ਨੌਜਵਾਨਾਂ ਨੂੰ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਵੇਗਾ ਜਾਗਰੂਕ- ਹਿਮਾਂਸ਼ੂ ਕਾਦਿਆਨ ਅਗਲੀ ਖ਼ਬਰ ਭਗਤ ਬਾਬਾ ਦੁਨੀ ਚੰਦ ਕਾਲਜ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।