11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਨੇ ਹਲਕਾ ਗੁਰੂਹਰਸਹਾਏ ਦੇ ਲੋਕਾਂ ਨਾਲ ਕੀਤਾ ਰਾਬਤਾ, ਬਜ਼ੁਰਗਾਂ ਤੋਂ ਲਿਆ ਆਸ਼ੀਰਵਾਦ

ਗੁਰੂਹਰਸਹਾਏ, 11 ਨਵੰਬਰ (ਕਪਿਲ ਕੰਧਾਰੀ)-ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਵਲੋਂ ਹਲਕਾ ਗੁਰੂਹਰਸਹਾਏ ਵਿਚ ਆਪਣੀਆਂ ਸਰਗਰਮੀਆਂ ਲਗਾਤਾਰ ਜਾਰੀ ਰੱਖਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਹਲਕੇ ਦੇ ਲੋਕਾਂ ਅਤੇ ਹੋਰ ਪਤਵੰਤੇ ਸੱਜਣਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਬਜ਼ੁਰਗਾਂ ਨਾਲ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 12-11-2026
ਗੁਰੂਹਰਸਹਾਏ, 11 ਨਵੰਬਰ (ਕਪਿਲ ਕੰਧਾਰੀ)-ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਵਲੋਂ ਹਲਕਾ ਗੁਰੂਹਰਸਹਾਏ ਵਿਚ ਆਪਣੀਆਂ ਸਰਗਰਮੀਆਂ ਲਗਾਤਾਰ ਜਾਰੀ ਰੱਖਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਹਲਕੇ ਦੇ ਲੋਕਾਂ ਅਤੇ ਹੋਰ ਪਤਵੰਤੇ ਸੱਜਣਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਬਜ਼ੁਰਗਾਂ ਨਾਲ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਰੋਹਿਤ ਵੋਹਰਾ ਮੌਂਟੂ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੇ ਤਜਰਬੇ, ਸੇਧ ਅਤੇ ਆਸ਼ੀਰਵਾਦ ਨਾਲ ਜ਼ਿੰਦਗੀ ਵਿਚ ਹਮੇਸ਼ਾ ਸਹੀ ਰਸਤਾ ਚੁਣਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਮਿਲਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰਾਂ ਨੂੰ ਸੁਣਨਾ ਉਨ੍ਹਾਂ ਦੀ ਪਹਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨਾਲ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਹਾਜ਼ਰ ਲੋਕਾਂ ਨੇ ਵੀ ਉਨ੍ਹਾਂ ਨਾਲ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ। ਰੋਹਿਤ ਵੋਹਰਾ ਮੌਂਟੂ ਨੇ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਹਲਕੇ ਦੇ ਲੋਕਾਂ ਨਾਲ ਖੜ੍ਹੇ ਰਹਿਣਗੇ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੁੰਦੇ ਰਹਿਣਗੇ।
ਪਿਛਲੀ ਖ਼ਬਰ ਗੁਰੂਹਰਸਹਾਏ ਦੀ ਸਿਆਸੀ ਸਥਿਤੀ ਅਤੇ 2027 ਦੀਆਂ ਚੋਣਾਂ ਸੰਬੰਧੀ ਹੋਈ ਵਿਚਾਰ-ਚਰਚਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਮਹੀਨੇਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।