ਕਿਸਾਨ ਆਗੂ ਸੁਰਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ
ਜ਼ੀਰਾ,11 ਨਵੰਬਰ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਸੁਰਿੰਦਰ ਸਿੰਘ ਵਾਸੀ ਪਿੰਡ ਮਨਸੂਰਵਾਲ ਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੀ ਮਾਤਾ ਹਰਬੰਸ ਕੌਰ ਪਤਨੀ ਸਵਰਗਵਾਸੀ ਸੁਰਜੀਤ ਸਿੰਘ ਦਾ ਦੇਹਾਂਤ ਹੋ ਗਿਆ। ਮਾਤਾ ਹਰਬੰਸ ਕੌਰ ਦੇ ਦੇਹਾਂਤ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ, ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ ਅਲੀਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ, ਹਰਪ੍ਰੀਤ ਸਿੰਘ ਲੌਂਗੋਦੇਵਾ ਅਤੇ ਬਾਬਾ ਤਰਸੇਮ ਸਿੰਘ ਨੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ।
ਸਵ. ਮਾਤਾ ਹਰਬੰਸ ਕੌਰ
12-11-2026