14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਆਪ ਵਲੋਂ ਦੂਜੀ ਸੂਚੀ ਵਿਚ ਵੀ ਨਹੀ ਐਲਾਨਿਆ ਗਿਆ ਫ਼ਿਰੋਜ਼ਪੁਰ ਜ਼ਿਲ੍ਹੇ ਵਿਚੋ ਕੋਈ ਉਮੀਦਵਾਰ

ਮਮਦੋਟ, 13 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਆਮ ਆਦਮੀ ਪਾਰਟੀ ਵਲੋਂ ਬੀਤੇ ਕੱਲ 31 ਹੋਰ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਜੀ ਸੂਚੀ ਵਿਚ ਵੀ ਫ਼ਿਰੋਜਪੁਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਿਰੋਜਪੁਰ ਸ਼ਹਿਰੀ ਫ਼ਿਰੋਜਪੁਰ ਦਿਹਾਂਤੀ ਗੁਰੂਹਰਸਹਾਏ ਅਤੇ ਜ਼ੀਰਾ ਤੋਂ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀ ਕੀਤਾ ਗਿਆ। ਇਹਨਾਂ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।

ਅਜੀਤ ਡੈਸਕ 14-11-2026
ਮਮਦੋਟ, 13 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਆਮ ਆਦਮੀ ਪਾਰਟੀ ਵਲੋਂ ਬੀਤੇ ਕੱਲ 31 ਹੋਰ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਜੀ ਸੂਚੀ ਵਿਚ ਵੀ ਫ਼ਿਰੋਜਪੁਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਿਰੋਜਪੁਰ ਸ਼ਹਿਰੀ ਫ਼ਿਰੋਜਪੁਰ ਦਿਹਾਂਤੀ ਗੁਰੂਹਰਸਹਾਏ ਅਤੇ ਜ਼ੀਰਾ ਤੋਂ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀ ਕੀਤਾ ਗਿਆ। ਇਹਨਾਂ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਜਦਕਿ ਨਾਲ ਲੱਗਦੇ ਜਿਲ੍ਹੇ ਫਾਜਿਲਕਾ ਦੇ ਚਾਰ ਵਿਧਾਨਸਭਾ ਹਲਕਿਆਂ ਵਿਚੋਂ ਪਾਰਟੀ ਵਲੋਂ ਤਿੰਨ ਮੌਜੂਦਾ ਵਿਧਾਇਕਾਂ ਨੂੰ ਦੋਬਾਰਾ ਮੈਦਾਨ ਵਿਚ ਉਤਾਰ ਦਿੱਤਾ ਗਿਆ ਹੈ। ਜਦਕਿ ਚੌਥੇ ਵਿਧਾਨਸਭਾ ਹਲਕਾ ਅਬੋਹਰ ਤੋਂ ਵੀ ਪਾਰਟੀ ਵਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਫ਼ਿਰੋਜਪੁਰ ਜ਼ਿਲ੍ਹੇ ਦੇ ਵਿਧਾਨਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਜਿਨ੍ਹਾਂ ਦੀ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਲੀਕ ਹੋਈ ਕਥਿਤ ਆਡੀਓ ਤੋਂ ਬਾਅਦ ਮੰਤਰੀ ਮੰਡਲ ਵਿਚੋ ਹਟਾ ਦਿੱਤਾ ਗਿਆ ਸੀ ਅਤੇ ਪਿਛਲੀਆਂ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਅਤੇ ਨਗਰ ਕੌਸਲ ਚੋਣਾਂ ਵਿਚ ਪਾਰਟੀ ਦੀ ਹੋਈ ਨਮੋਸ਼ੀਜਨਕ ਹਾਰ ਦੇ ਚਲਦਿਆਂ ਇਸ ਹਲਕੇ ਤੋਂ ਉਮੀਦਵਾਰ ਬਦਲੇ ਜਾਣ ਦੇ ਅਸਾਰ ਬਣੇ ਹੋਏ ਹਨ। ਇਸੇ ਤਰ੍ਹਾਂ ਹੀ ਵਿਧਾਨਸਭਾ ਹਲਕਾ ਫ਼ਿਰੋਜਪੁਰ ਦਿਹਾਂਤੀ ਤੋਂ ਮੌਜੂਦਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦੇ ਵੀ ਹਲਕੇ ਅੰਦਰ ਹੋ ਰਹੇ ਭਾਰੀ ਵਿਰੋਧ ਦੇ ਚਲਦਿਆਂ ਕੁਝ ਮਹੀਨੇ ਪਹਿਲਾਂ ਪਾਰਟੀ ਦੇ ਸਾਬਕਾ ਆਗੂ ਮੌੜਾ ਸਿੰਘ ਅਣਜਾਣ ਨੂੰ ਸ਼ਾਮਿਲ ਕੀਤੇ ਜਾਣ ਤੋਂ ਬਾਅਦ ਇਸ ਹਲਕੇ ਤੋਂ ਵੀ ਟਿਕਟ ਬਦਲੇ ਜਾਣ ਦੇ ਅਸਾਰ ਹਨ। ਫ਼ਿਰੋਜਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨਾਲ ਭਾਂਵੇ ਕੋਈ ਵਿਵਾਦ ਨਹੀ ਜੁੜਿਆ,ਪਰੰਤੂ ਉਨ੍ਹਾਂ ਦੀ ਹਲਕੇ ਵਿਚ ਪਕੜ ਢਿੱਲੀ ਹੋਣ ਦੇ ਚਲਦਿਆਂ ਦਰਜ਼ਨ ਤੋਂ ਵੱਧ ਪਾਰਟੀ ਆਗੂ ਸ਼ਹਿਰੀ ਵਿਧਾਨਸਭਾ ਹਲਕੇ ਤੋਂ ਉਮੀਦਵਾਰ ਬਣਨ ਦੀ ਦੌੜ ਵਿਚ ਲੱਗ ਕੇ ਪੋਸਟਰ ਮੁਹਿੰਮ ਚਲਾ ਰਹੇ ਹਨ। ਇਸੇ ਕਰਕੇ ਹੀ ਸ਼ਾਇਦ ਇਸ ਹਲਕੇ ਤੋਂ ਉਮੀਦਵਾਰ ਬਦਲੇ ਜਾਣ ਦੇ ਅਸਾਰ ਹਨ। ਚੌਥੇ ਵਿਧਾਨਸਭਾ ਹਲਕੇ ਜੀਰਾ ਤੋਂ ਮੌਜੂਦਾ ਵਿਧਾਇਕ ਨਰੇਸ਼ ਕਟਾਰੀਆਂ ਦੀ ਹਲਕੇ ਵਿਚ ਸਥਿਤੀ ਭਾਂਵੇ ਬਹੁਤੀ ਕਮਜ਼ੋਰ ਨਹੀ ਪਰੰਤੂ ਪਾਰਟੀ ਵਲੋਂ ਕੁਝ ਮਹੀਨੇ ਪਹਿਲਾਂ ਸ਼ਾਮਿਲ ਕੀਤੇ ਗਏ ਗੁਰਪ੍ਰੀਤ ਸਿੰਘ ਸੇਖੋਂ ਇਸ ਹਲਕੇ ਟਿਕਟ ਦਾ ਦਾਅਵਾ ਠੋਕ ਪੂਰੇ ਜ਼ੋਰ-ਸ਼ੋਰ ਨਾਲ ਸਰਗਰਮੀਆਂ ਚਲਾ ਰਹੇ ਹਨ। ਮੌਜੂਦਾ ਵਿਧਾਇਕ ਨਰੇਸ਼ ਕਟਾਰੀਆਂ ਅਤੇ ਗੁਰਪ੍ਰੀਤ ਸਿੰਘ ਸੇਖੋਂ ਵਿਚ ਟਿਕਟ ਨੂੰ ਲੈ ਕੇ ਫਸੇ ਪੇਜ਼ ਕਾਰਨ ਹੀ ਸ਼ਾਇਦ ਪਾਰਟੀ ਵਲੋਂ ਇਸ ਹਲਕੇ ਤੋਂ ਵੀ ਉਮੀਦਵਾਰ ਦਾ ਐਲਾਨ ਨਹੀ ਕੀਤਾ ਗਿਆ। ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਚਾਰੇ ਵਿਧਾਨਸਭਾ ਹਲਕਿਆਂ ਵਿਚ ਪਾਰਟੀ ਵਲੋਂ ਉਮੀਦਵਾਰਾਂ ਦਾ ਐਲਾਨ ਨਾ ਕੀਤੇ ਜਾਣ ਤੋਂ ਬਾਅਦ ਚਾਰੇ ਮੌਜੂਦਾਂ ਵਿਧਾਇਕਾਂ ਦੀ ਥਾਂ ’ਤੇ ਨਵੇਂ ਚਿਹਰੇ ਚੋਣ ਮੈਦਾਨ ਵਿਚ ਉਤਾਰੇ ਜਾਣ ਦੀਆਂ ਚਰਚਾਵਾਂ ਤੇਜ਼ ਹਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਾਨਵੋਕੇਸ਼ਨ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਕਰਨਗੇ ਸ਼ਿਰਕਤ ਅਗਲੀ ਖ਼ਬਰ ਛੱਠ ਪੂਜਾ ਦੇ ਮੱਦੇਨਜ਼ਰ ਜੀ . ਆਰ . ਪੀ . ਫਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ’ ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।