14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਰਾਲੀ ਸਾੜਨ ਦੇ ਮਾਮਲੇ ’ ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਪਿੰਡ ਗੱਟੀ ਨਗੀਨੇ ਵਾਲੇ ਦੇ ਖੇਤਾਂ ਵਿਚ ਪਰਾਲੀ ਸਾੜਨ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 14-11-2026
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਪਿੰਡ ਗੱਟੀ ਨਗੀਨੇ ਵਾਲੇ ਦੇ ਖੇਤਾਂ ਵਿਚ ਪਰਾਲੀ ਸਾੜਨ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਰਿਕਾਰਡ ਅਨੁਸਾਰ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੈਟੇਲਾਈਟ ਰਾਹੀਂ ਪ੍ਰਾਪਤ ਹੋਏ ਅੰਕੜਿਆਂ ਤੋਂ ਪਤਾ ਲੱਗਾ ਕਿ ਪਿੰਡ ਗੱਟੀ ਨਗੀਨੇ ਵਾਲੇ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਸੀ। ਇਹ ਘਟਨਾ ਪਰਾਲੀ ਸਾੜਨ ’ਤੇ ਲਗਾਈ ਗਈ ਪਾਬੰਦੀ ਦੇ ਬਾਵਜੂਦ ਵਾਪਰੀ। ਇਸ ਸਬੰਧੀ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 223 ਬੀ.ਐੱਨ.ਐੱਸ. ਅਤੇ 4/ਪੀ 188 ਆਈ.ਪੀ.ਸੀ. ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕਿਸਾਨਾਂ ਦੇ ਝੋਨੇ ਨੂੰ ਮੰਡੀ ਵਿਚ ਨਾ ਰੁਲਣ ਦਿੱਤਾ ਜਾਵੇ - ਹਸ਼ਮਤ ਵਾਲਾ ਅਗਲੀ ਖ਼ਬਰ ਪਤੀ ਦੀ ਮੌਤ ਤੋਂ ਬਾਅਦ ਪੁੱਤਰ ਦੀ ਮੌਤ ਨੇ ਬਿਰਧ ਮਾਂ ’ ਤੇ ਢਾਹਿਆ ਦੁੱਖਾਂ ਦਾ ਪਹਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।