14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ’ ਚ ਸਦਰ ਪੁਲਿਸ ਜ਼ੀਰਾ ਵਲੋਂ ਦਰਜਨਾਂ ਕਿਸਾਨਾਂ ਖ਼ਿਲਾਫ਼ ਪਰਚੇ ਦਰਜ

ਜ਼ੀਰਾ, 13 ਨਵੰਬਰ(ਪ੍ਰਤਾਪ ਸਿੰਘ ਹੀਰਾ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਸਖ਼ਤ ਸਰਕਾਰੀ ਅਤੇ ਪ੍ਰਸ਼ਾਸਨਿਕ ਹਦਾਇਤਾਂ ਦੇ ਚੱਲਦਿਆਂ ਥਾਣਾ ਸਦਰ ਜ਼ੀਰਾ ਦੀ ਪੁਲਿਸ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਈ ਕਿਸਾਨਾਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਕੋਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵੱਖ-ਵੱਖ ਕਲੱਸਟਰ ਅਫ਼ਸਰਾਂ—ਨਵਜੋਤ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ, ਲਵੀ ਕਟਾਰੀਆ ਅਤੇ ਗੁਰਤੇਜ ਸਿੰਘ ਵਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਅਜੀਤ ਡੈਸਕ 14-11-2026
ਜ਼ੀਰਾ, 13 ਨਵੰਬਰ(ਪ੍ਰਤਾਪ ਸਿੰਘ ਹੀਰਾ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਸਖ਼ਤ ਸਰਕਾਰੀ ਅਤੇ ਪ੍ਰਸ਼ਾਸਨਿਕ ਹਦਾਇਤਾਂ ਦੇ ਚੱਲਦਿਆਂ ਥਾਣਾ ਸਦਰ ਜ਼ੀਰਾ ਦੀ ਪੁਲਿਸ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਈ ਕਿਸਾਨਾਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।ਪੁਲਿਸ ਕੋਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵੱਖ-ਵੱਖ ਕਲੱਸਟਰ ਅਫ਼ਸਰਾਂ—ਨਵਜੋਤ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ, ਲਵੀ ਕਟਾਰੀਆ ਅਤੇ ਗੁਰਤੇਜ ਸਿੰਘ ਵਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਪਰਚਿਆਂ ਵਿਚ ਨਾਮਜ਼ਦ ਕੀਤੇ ਗਏ ਕਿਸਾਨ ਪਿੰਡ ਬੋਤੀਆਂ ਵਾਲਾ ਦੇ ਬਲੌਰ ਸਿੰਘ ਪੁੱਤਰ ਜਗਰਾਜ ਸਿੰਘ ਅਤੇ ਸਿਮਰਨਪ੍ਰੀਤ ਸਿੰਘ।ਪਿੰਡ ਪੰਡੋਰੀ ਜੱਟਾਂ ਵਾਲੀ ਦੇ ਲੱਖਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਚਮਕੌਰ ਸਿੰਘ, ਪਿੰਡ ਰਟੌਲ ਬੇਟ ਦੇ ਗੁਰਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ, ਸਵਰਨ ਸਿੰਘ ਪੁੱਤਰ ਪ੍ਰੀਤਮ ਸਿੰਘ, ਬਖਸ਼ੀਸ਼ ਸਿੰਘ ਪੁੱਤਰ ਪ੍ਰੀਤਮ ਸਿੰਘ, ਮੁਖਤਿਆਰ ਸਿੰਘ ਪੁੱਤਰ ਸਵਰਨ ਸਿੰਘ, ਬਲਦੇਵ ਸਿੰਘ ਪੁੱਤਰ ਸਵਰਨ ਸਿੰਘ ਅਤੇ ਦਰਸ਼ਨ ਸਿੰਘ ਪੁੱਤਰ ਸਵਰਨ ਸਿੰਘ, ਪਿੰਡ ਵਕੀਲਾਂ ਵਾਲਾ ਦੇ ਹਰਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ, ਪਿੰਡ ਸੋਢੀ ਵਾਲਾ ਦੇ ਜਸਵੀਰ ਕੌਰ ਪਤਨੀ ਗੁਰਬਚਨ ਸਿੰਘ, ਪ੍ਰਭਦੀਪ ਕੌਰ ਪਤਨੀ ਤਰਸੇਮ ਸਿੰਘ, ਸਾਹਿਬਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਅਤੇ ਜਗਦੀਪ ਸਿੰਘ ਪੁੱਤਰ ਤਰਸੇਮ ਸਿੰਘ, ਪਿੰਡ ਧੰਨਾ ਸ਼ਹੀਦ ਦੇ ਛਿੰਦਰ ਕੌਰ ਪਤਨੀ ਲਖਵੀਰ ਸਿੰਘ, ਪਿੰਡ ਸ਼ਾਹ ਅੱਬੂ ਬੁੱਕਰ ਦੇ ਅਤਿੰਦਰਪਾਲ ਸਿੰਘ ਪੁੱਤਰ ਅਨੂਪ ਸਿੰਘ, ਇੰਦਰਜੀਤ ਕੌਰ ਪਤਨੀ ਅਨੂਪ ਸਿੰਘ ਅਤੇ ਸੁਰਿੰਦਰਪਾਲ ਕੌਰ ਪਤਨੀ ਅੰਮ੍ਰਿਤਪਾਲ ਸਿੰਘ ਆਦਿ ਨਾਮਜ਼ਦ ਵਿਅਕਤੀਆਂ ਤੋਂ ਇਲਾਵਾ ਪੁਲਿਸ ਵਲੋਂ ਅਨੇਕਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਖੇਤੀਬਾੜੀ ਅਧਿਕਾਰੀ ਜਸਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਫਸਲਾਂ ਦੇ ਮਿੱਤਰ ਜਿਹੜੇ ਮਰ ਜਾਂਦੇ ਹਨ ਉੱਥੇ ਹੀ ਧਰਤੀ ਦੀ ਉਪਜਾਊ ਸ਼ਕਤੀ ਦੀ ਖਤਮ ਹੁੰਦੀ ਹੈ
ਪਿਛਲੀ ਖ਼ਬਰ ਰੇਲ ਮੰਤਰੀ ਦਿੱਲੀ ਦੀ ਬਜਾਏ ਫ਼ਿਰੋਜਪੁਰ ਮੰਡਲ ਦਾ ਦੌਰਾ ਕਰ ਕੇ ਸੰਗਤਾਂ ਦੀਆਂ ਮੁਸ਼ਕਲਾਂ ਸੁਣਨ : ਜਥੇਦਾਰ ਬਘੌਰਾ ਅਗਲੀ ਖ਼ਬਰ ਵਿਧਾਇਕ ਦਹੀਆ ਨੇ ਕੀਤਾ ਪ੍ਰਾਇਮਰੀ ਸਕੂਲ ਫ਼ਿਰੋਜ਼ਸ਼ਾਹ ’ ਚ ਨਵੇਂ ਬਣੇ ਕਮਰੇ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।