14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐਸੋਸੀਏਸ਼ਨ ਦੇ ਪ੍ਰਧਾਨ ਡਾ ਗੁਰਿੰਦਰ ਜੀਤ ਸਿੰਘ ਢਿੱਲੋਂ ਅਤੇ ਕਮੇਟੀ ਮੈਂਬਰ। ਦੋ ਦਿਨਾਂ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਅੱਜ ਤੋਂ

ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਮਾਸਟਰ ਅਥਲੈਟਿਕ ਫੈਡਰੇਸ਼ਨ ਆਫ ਪੰਜਾਬ ਵਲੋਂ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ 14 ਅਤੇ 15 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੋਣ ਵਾਲੇ ਇਸ ਦੋ ਰੋਜ਼ਾ ਖੇਡ ਸਮਾਗਮ ਦੀਆਂ ਤਿਆਰੀਆਂ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ।

ਅਜੀਤ ਡੈਸਕ 14-11-2026
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਮਾਸਟਰ ਅਥਲੈਟਿਕ ਫੈਡਰੇਸ਼ਨ ਆਫ ਪੰਜਾਬ ਵਲੋਂ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ 14 ਅਤੇ 15 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੋਣ ਵਾਲੇ ਇਸ ਦੋ ਰੋਜ਼ਾ ਖੇਡ ਸਮਾਗਮ ਦੀਆਂ ਤਿਆਰੀਆਂ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਖਿਡਾਰੀਆਂ ਦੀ ਸਹੂਲਤ, ਖੇਡ ਮੈਦਾਨਾਂ ਅਤੇ ਮੁਕਾਬਲਿਆਂ ਦੇ ਸੁਚਾਰੂ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਅਥਲੈਟਿਕ ਫੈਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧਵਾਂ, ਜ਼ਿਲ੍ਹਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਈਸ਼ਵਰ ਸ਼ਰਮਾ ਨੇ ਦੱਸਿਆ ਕਿ ਫੈਡਰੇਸ਼ਨ ਦੇ ਸਕੱਤਰ ਪ੍ਰਗਟ ਸਿੰਘ ਗਿੱਲ ਅਤੇ ਚੇਅਰਮੈਨ ਰਜਵੰਤ ਸਿੰਘ ਘੁੱਲੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ, ਇਹ ਮੀਟ ਪੰਜਾਬ ਵਿਚ ਮਾਸਟਰਜ਼ ਅਥਲੈਟਿਕਸ ਨੂੰ ਉਤਸ਼ਾਹਿਤ ਕਰਨ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਖੇਡ ਮੇਲੇ ਦੀ ਵਿਸ਼ੇਸ਼ ਖਿੱਚ 35 ਸਾਲ ਤੋਂ ਲੈ ਕੇ 100 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਦੀ ਸ਼ਮੂਲੀਅਤ ਹੋਵੇਗੀ। ਜੋ ਆਪਣੀ ਖੇਡ ਪ੍ਰਤਿਭਾ ਅਤੇ ਜਜ਼ਬੇ ਦਾ ਪ੍ਰਦਰਸ਼ਨ ਕਰਨਗੇ। ਇਹ ਮੁਕਾਬਲੇ ਸਾਬਤ ਕਰਨਗੇ ਕਿ ਖੇਡਾਂ ਲਈ ਉਮਰ ਕੋਈ ਰੁਕਾਵਟ ਨਹੀਂ ਹੁੰਦੀ ਅਤੇ ਦ੍ਰਿੜ੍ਹ ਇੱਛਾ-ਸ਼ਕਤੀ ਤੇ ਨਿਰੰਤਰ ਅਭਿਆਸ ਨਾਲ ਹਰ ਉਮਰ ਵਿਚ ਤੰਦਰੁਸਤ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੀਟ ਦਾ ਉਦੇਸ਼ ਖੇਡ ਮੁਕਾਬਲਿਆਂ ਦੇ ਨਾਲ-ਨਾਲ ਸਰੀਰਕ ਤੰਦਰੁਸਤੀ, ਸਿਹਤ ਪ੍ਰਤੀ ਜਾਗਰੂਕਤਾ, ਅਨੁਸ਼ਾਸਨ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਹੈ। ਇਸ ਨਾਲ ਵਡੇਰੀ ਉਮਰ ਦੇ ਖਿਡਾਰੀਆਂ ਨੂੰ ਆਪਣੀ ਸਮਰੱਥਾ ਦਿਖਾਉਣ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਮੀਟ ਦੌਰਾਨ ਵੱਖ-ਵੱਖ ਉਮਰ ਵਰਗਾਂ ਵਿਚ 100, 200, 400, 800, 1500 ਅਤੇ 3000 ਮੀਟਰ ਦੌੜਾਂ ਤੋਂ ਇਲਾਵਾ 3000 ਅਤੇ 5000 ਮੀਟਰ ਪੈਦਲ ਚਾਲ ਦੇ ਮੁਕਾਬਲੇ ਹੋਣਗੇ । ਫੀਲਡ ਮੁਕਾਬਲਿਆਂ ਵਿਚ ਲੰਬੀ ਛਾਲ, ਉੱਚੀ ਛਾਲ, ਤੀਹਰੀ ਛਾਲ, ਗੋਲਾ ਸੁੱਟਣਾ, ਡਿਸਕਸ, ਜੈਵਲਿਨ ਅਤੇ ਹੈਮਰ ਥਰੋਅ ਸ਼ਾਮਲ ਹਨ। 40 ਤੋਂ 80 ਸਾਲ ਤੱਕ ਦੇ ਖਿਡਾਰੀ ਪੋਲ ਵਾਲਟ ਵਿਚ ਵੀ ਆਪਣੀ ਪ੍ਰਤਿਭਾ ਦਿਖਾਉਣਗੇ। ਇਸ ਮੌਕੇ ਗੁਰਦਿਆਲ ਸਿੰਘ ਵਿਰਕ, ਦਲੀਪ ਸਿੰਘ ਸੰਧੂ, ਸਰਬਜੀਤ ਸਿੰਘ ਭਾਵੜਾ, ਜਗਤਾਰ ਸਿੰਘ, ਬਲਦੇਵ ਰਾਜ ਸ਼ਰਮਾ, ਜਗੀਰ ਸਿੰਘ, ਕੇਵਲ ਕ੍ਰਿਸ਼ਨ, ਹਰਬਰਿੰਦਰ ਸਿੰਘ, ਸਤਿੰਦਰ ਸਿੰਘ ਬਾਠ, ਨੇਹਾ ਖਾਨ, ਰਾਕੇਸ਼ ਕੁਮਾਰ, ਦਰਬਾਰਾ ਸਿੰਘ ਸੰਧੂ, ਦਰਸ਼ਨ ਸਿੰਘ ਗਿੱਲ, ਅਮਰਜੀਤ ਸਿੰਘ ਅਤੇ ਸਰਬਜੀਤ ਸਿੰਘ ਸਾਬਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ 1,364 ਦਵਾਈਆਂ ਦੀਆਂ ਕੀਮਤਾਂ ਘਟਣ ਨਾਲ ਮਰੀਜ਼ਾਂ ਨੂੰ ਸਾਲਾਨਾ 3,540.38 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਚੋਣ ਜਾਗਰੂਕਤਾ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।