ਦੀਵਾਲੀ ਮੌਕੇ ਘਰ ਵੱਲ ਪਟਾਕੇ ਸੁੱਟਣ ਤੋਂ ਰੋਕਣ ’ਤੇ ਵਿਅਕਤੀ ਦੀ ਕੁੱਟਮਾਰ, ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਮੱਲਾਂਵਾਲਾ, 14 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਦੀਵਾਲੀ ਵਾਲੇ ਦਿਨ ਪਟਾਕੇ ਘਰ ਵੱਲ ਸੁੱਟਣ ਤੋਂ ਰੋਕਣ ’ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਮੁੱਦਈ ਗੁਰਦੀਪ ਸਿੰਘ ਉਰਫ਼ ਰਾਜੂ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਾਮਲ ਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਉਹ ਆਪਣੀ ਮਾਤਾ ਅਤੇ ਦਾਦੀ ਸਮੇਤ ਘਰ ਵਿਚ ਮੌਜੂਦ ਸੀ ਅਤੇ ਪਸ਼ੂਆਂ ਨੂੰ ਪਾਣੀ ਪਿਲਾ ਰਿਹਾ ਸੀ।
ਅਜੀਤ ਡੈਸਕ
15-11-2026