14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਵ. ਰਾਜੂ ਕਾਮਰਾ ਦੀ ਨਿੱਘੀ ਯਾਦ ਵਿਚ ਖ਼ੂਨਦਾਨ ਕੈਂਪ ਅੱਜ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਮਾਨਵਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਨੂੰ ਜੀਵਨ ਦਾਨ ਦੇਣ ਦੇ ਉਦੇਸ਼ ਨਾਲ ਸਵਰਗੀ ਰਾਜੂ ਕਾਮਰਾ ਦੀ ਯਾਦ ਵਿਚ ਅੱਜ 15 ਨਵੰਬਰ ਦਿਨ ਐਤਵਾਰ ਨੂੰ ਸਥਾਨਕ ਸਿਟੀ ਗਾਰਡਨ ਪੈਲੇਸ, ਫ਼ਾਜ਼ਿਲਕਾ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਅਤੇ ਜ਼ਰੀਆ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਸਦਕਾ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ।

ਅਜੀਤ ਡੈਸਕ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਮਾਨਵਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਨੂੰ ਜੀਵਨ ਦਾਨ ਦੇਣ ਦੇ ਉਦੇਸ਼ ਨਾਲ ਸਵਰਗੀ ਰਾਜੂ ਕਾਮਰਾ ਦੀ ਯਾਦ ਵਿਚ ਅੱਜ 15 ਨਵੰਬਰ ਦਿਨ ਐਤਵਾਰ ਨੂੰ ਸਥਾਨਕ ਸਿਟੀ ਗਾਰਡਨ ਪੈਲੇਸ, ਫ਼ਾਜ਼ਿਲਕਾ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਅਤੇ ਜ਼ਰੀਆ ਫਾਊਂਡੇਸ਼ਨ ਦੇ ਸਾਂਝੇ ਉਪਰਾਲੇ ਸਦਕਾ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਬਲੱਡ ਕੈਂਪ ਇੰਚਾਰਜ ਰਾਜੀਵ ਕੁਕਰੇਜਾ ਨੇ ਦੱਸਿਆ ਕਿ ਕੈਂਪ ਦੌਰਾਨ ਸਾਰੇ ਬਲੱਡ ਗਰੁੱਪਾਂ ਦਾ ਖ਼ੂਨ ਇਕੱਤਰ ਕੀਤਾ ਜਾਵੇਗਾ ਅਤੇ ਖ਼ੂਨਦਾਨ ਕਰਨ ਵਾਲੇ ਦਾਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਵਿਚ ਸਵ. ਰਾਜੂ ਕਾਮਰਾ ਦੇ ਸਪੁੱਤਰ ਕੇਵਿਨ ਕਾਮਰਾ, ਭਰਾ ਵਿਕੀ ਕਾਮਰਾ ਅਤੇ ਕਾਰਤਿਕ ਕਾਮਰਾ ਸਮੇਤ ਸਮੂਹ ਪਰਿਵਾਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਸਮੂਹ ਸ਼ਹਿਰ ਵਾਸੀਆਂ, ਨੌਜਵਾਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਖ਼ੂਨਦਾਨ ਕਰਕੇ ਸਵ. ਰਾਜੂ ਕਾਮਰਾ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ।
ਪਿਛਲੀ ਖ਼ਬਰ ਮਿਊਂਸੀਪਲ ਪੈਨਸ਼ਨਰਜ਼ ਇੰਪਲਾਈਜ਼ ਯੂਨੀਅਨ ਜ਼ੀਰਾ ਵਲੋਂ ਮੀਟਿੰਗ ਅਗਲੀ ਖ਼ਬਰ ਪੀ.ਸੀ.ਐੱਸ. ਪ੍ਰੀਖਿਆ ’ਚ ਧਾਂਦਲੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ-ਗੁਰਜੋਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।