ਝੋਨੇ ਦੀ ਸਰਕਾਰੀ ਖਰੀਦ ਚਾਲੂ ਰੱਖਣ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਸਿੱਧੂਪੁਰ ਨੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਫ਼ਿਰੋਜ਼ਪੁਰ,17 ਨਵੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਬੈਨਰ ਹੇਠ ਕਿਸਾਨੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਮਮਦੋਟ ਸਾਬ ਸਿੰਘ ਸੰਧੂ ਨੇ ਕਿਹਾ ਕਿ ਝੋਨੇ ਦੀ ਲਵਾਈ ਵੱਖ-ਵੱਖ ਸਮੇਂ ਹੋਣ ਕਾਰਨ ਕਈ ਕਿਸਮਾਂ ਦੀ ਫ਼ਸਲ ਅਜੇ ਖੇਤਾਂ ਵਿਚ ਖੜ੍ਹੀ ਹੈ ਅਤੇ ਵੱਡੀ ਮਾਤਰਾ ਵਿਚ ਝੋਨਾ ਮੰਡੀਆਂ ਵਿਚ ਵੀ ਪਿਆ ਹੈ।
ਅਜੀਤ ਡੈਸਕ
18-11-2026