18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੰਗਰੂਰ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਪੱਕੇ ਮੋਰਚੇ ’ਚ ਡੀ.ਟੀ.ਐੱਫ ਫ਼ਿਰੋਜ਼ਪੁਰ ਦੀ ਭਰਵੀਂ ਸ਼ਮੂਲੀਅਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ

ਫ਼ਿਰੋਜ਼ਪੁਰ, 17 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ਵਿਖੇ 13 ਤੋਂ 19 ਨਵੰਬਰ ਤੱਕ ਲਗਾਏ ਗਏ ਸੱਤ ਰੋਜ਼ਾ ਪੱਕੇ ਮੋਰਚੇ ਵਿਚ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ), ਸਬੰਧਤ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ, ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਡੀ.

ਅਜੀਤ ਡੈਸਕ 18-11-2026
ਫ਼ਿਰੋਜ਼ਪੁਰ, 17 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ਵਿਖੇ 13 ਤੋਂ 19 ਨਵੰਬਰ ਤੱਕ ਲਗਾਏ ਗਏ ਸੱਤ ਰੋਜ਼ਾ ਪੱਕੇ ਮੋਰਚੇ ਵਿਚ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ), ਸਬੰਧਤ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ, ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਡੀ.ਟੀ.ਐੱਫ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਜ਼ਿਲ੍ਹਾ ਆਗੂ ਅਮਿਤ ਕੰਬੋਜ ਗੁਰੂਹਰਸਹਾਏ ਅਤੇ ਵਿੱਤ ਸਕੱਤਰ ਅਮਿਤ ਸ਼ਰਮਾ ਦੀ ਅਗਵਾਈ ਹੇਠ ਪਹੁੰਚੇ ਅਧਿਆਪਕਾਂ ਨੇ ਮੋਰਚੇ ਵਿਚ ਸ਼ਾਮਲ ਹੋ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਆਪਣੀ ਇਕਜੁੱਟਤਾ ਪ੍ਰਗਟਾਈ। ਇਸ ਮੌਕੇ ਸੰਬੋਧਨ ਕਰਦਿਆਂ ਮਲਕੀਤ ਸਿੰਘ ਹਰਾਜ, ਅਮਿਤ ਕੰਬੋਜ ਅਤੇ ਸਰਬਜੀਤ ਸਿੰਘ ਭਾਵੜਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਲਟਕਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ ’ਤੇ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 1 ਤੋਂ 5 ਦਸੰਬਰ ਤੱਕ ਪੰਜਾਬ ਭਰ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੇ ਪੁਤਲੇ ਫੂਕੇ ਜਾਣਗੇ। ਆਗੂਆਂ ਨੇ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਮਿਡ-ਡੇ-ਮੀਲ ਵਰਕਰਾਂ ’ਤੇ ਘੱਟੋ-ਘੱਟ ਉਜਰਤਾਂ ਸਬੰਧੀ ਕਾਨੂੰਨ ਲਾਗੂ ਕਰਨ ਦੀ ਵੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਇਹ ਮੰਗਾਂ ਮੁਲਾਜ਼ਮਾਂ ਦੇ ਆਰਥਿਕ ਅਤੇ ਸਮਾਜਿਕ ਸਨਮਾਨ ਨਾਲ ਜੁੜੀਆਂ ਹੋਈਆਂ ਹਨ, ਇਸ ਲਈ ਸਰਕਾਰ ਨੂੰ ਬਿਨਾਂ ਹੋਰ ਦੇਰੀ ਕੀਤੇ ਇਨ੍ਹਾਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ। ਇਸ ਮੌਕੇ ਅਨਿਲ ਧਵਨ, ਸਵਰਨ ਸਿੰਘ ਜੋਸਨ, ਵਿਕਰਮਜੀਤ ਉੱਪਲ, ਕਿਰਪਾਲ ਸਿੰਘ ਪਾਲੀ, ਹੀਰਾ ਸਿੰਘ ਤੂਤ, ਵਿਪਨ ਕੰਬੋਜ, ਸਿਮਰਨ ਕੰਬੋਜ, ਮਨਜੀਤ ਸਿੰਘ ਪੰਜੇ ਕੇ, ਸੁਨੇਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀਆਂ ’ਚ ਝੋਨੇ ਦੀਆਂ ਢੇਰੀਆਂ ਦੇ ਅੰਬਾਰ, ਖ਼ਰੀਦ ਅਤੇ ਲਿਫਟਿੰਗ ਠੱਪ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਜੇਕਰ ਸਰਕਾਰ ਨੇ ਇਸ ਵ... ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਵਿਅਕਤੀ 1.27 ਗ੍ਰਾਮ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।