22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਨਾਤਨ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਸਵਾਮੀ ਆਤਮਾ ਨੰਦ ਪੁਰੀ ਨਾਲ ਧਰਮਪਾਲ ਬਾਂਸਲ ਨੇ ਕੀਤੀ ਮੁਲਾਕਾਤ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਸੰਸਕਾਰਾਂ ਨਾਲ ਜੋੜਨਾ ਸਮੇਂ ਦੀ ਲੋੜ

ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਜ਼ੀਰਾ ਦੇ ਪ੍ਰਸਿੱਧ ਸਵਾਮੀ ਸਵਤੈ ਪ੍ਰਕਾਸ਼ ਸ਼ਿਵਾਲਿਆ ਮੰਦਿਰ ਵਿਖੇ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਅਤੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਮਹਾਂਮੰਡਲੇਸ਼ਵਰ ਸਵਾਮੀ ਆਤਮਾ ਨੰਦ ਪੁਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸਨਾਤਨ ਧਰਮ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਵਿਆਪਕ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਸੰਸਕਾਰਾਂ ਨਾਲ ਜੋੜਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਜ਼ੀਰਾ ਦੇ ਪ੍ਰਸਿੱਧ ਸਵਾਮੀ ਸਵਤੈ ਪ੍ਰਕਾਸ਼ ਸ਼ਿਵਾਲਿਆ ਮੰਦਿਰ ਵਿਖੇ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਅਤੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਮਹਾਂਮੰਡਲੇਸ਼ਵਰ ਸਵਾਮੀ ਆਤਮਾ ਨੰਦ ਪੁਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸਨਾਤਨ ਧਰਮ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਵਿਆਪਕ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਸੰਸਕਾਰਾਂ ਨਾਲ ਜੋੜਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਧਰਮਪਾਲ ਬਾਂਸਲ ਨੇ ਕਿਹਾ ਕਿ ਸਨਾਤਨ ਧਰਮ ਮਨੁੱਖਤਾ ਨੂੰ ਪਿਆਰ, ਭਾਈਚਾਰੇ, ਸੇਵਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ। ਅਜੋਕੇ ਸਮੇਂ ਵਿਚ ਨੌਜਵਾਨਾਂ ਨੂੰ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ, ਜਿਸ ਲਈ ਧਾਰਮਿਕ ਸਮਾਗਮਾਂ, ਭਜਨ-ਕੀਰਤਨ ਅਤੇ ਸਤਿਸੰਗਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਦੱਸਿਆ ਕਿ ਭਗਤੀ ਭਜਨ ਗਰੁੱਪ ਵਲੋਂ ਲੋਕਾਂ ਨੂੰ ਪ੍ਰਭੂ ਭਗਤੀ ਨਾਲ ਜੋੜਨ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਵਾਮੀ ਆਤਮਾ ਨੰਦ ਪੁਰੀ ਨੇ ਧਰਮ ਅਤੇ ਅਧਿਆਤਮਿਕਤਾ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕਰਦਿਆਂ ਧਰਮਪਾਲ ਬਾਂਸਲ ਵੱਲੋਂ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਧਰਮਪਾਲ ਬਾਂਸਲ ਨੂੰ ਅਜਿਹੇ ਨੇਕ ਕਾਰਜ ਨਿਰੰਤਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਆਪਣਾ ਆਸ਼ੀਰਵਾਦ ਦਿੱਤਾ।
ਪਿਛਲੀ ਖ਼ਬਰ ਡਾ. ਸਤੀਸ਼ ਠੁਕਰਾਲ ਸੋਨੀ ਦੇ ਨਾਵਲ ‘ਕਿਸ ਹੱਦ ਤੱਕ’ ਦੀ ਸ਼ਾਨਦਾਰ ਸਮਾਗਮ ਦੌਰਾਨ ਘੁੰਡ ਚੁਕਾਈ ਅਗਲੀ ਖ਼ਬਰ ਭਾਕਿਯੂ ਕਾਦੀਆਂ ਦੀ ਜ਼ਿਲ੍ਹਾ ਟੀਮ ਦੀ ਮਹੀਨੇਵਾਰ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।